ਵਿਦੇਸ਼ ਮੰਤਰੀ ਨੂੰ ਮਿਲੇ ਇਰਾਕ 'ਚ ਫਸੇ ਪੰਜਾਬੀਆਂ ਦੇ ਪਰਿਵਾਰਕ ਮੈਂਬਰ

Thursday, Jun 13, 2019 - 07:20 PM (IST)

ਵਿਦੇਸ਼ ਮੰਤਰੀ ਨੂੰ ਮਿਲੇ ਇਰਾਕ 'ਚ ਫਸੇ ਪੰਜਾਬੀਆਂ ਦੇ ਪਰਿਵਾਰਕ ਮੈਂਬਰ

ਨਵੀਂ ਦਿੱਲੀ/ਜਲੰਧਰ (ਵੈੱਬਡੈਸਕ)— ਇਰਾਕ 'ਚ ਫਸੇ ਪੰਜਾਬੀ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਵੀਰਵਾਰ ਨੂੰ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਬਾਦਲ ਤੇ ਵਿਦੇਸ਼ੀ ਮਾਮਲਿਆਂ ਦੇ ਮੰਤਰੀ ਡਾ. ਐਸ ਜੈਸ਼ੰਕਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਸੱਤ ਮਹੀਨਿਆਂ ਤੋਂ ਇਰਾਕ ਦੇ ਇਰਬਿਲ ਸ਼ਹਿਰ 'ਚ ਫਸੇ 7 ਪੰਜਾਬੀ ਨੌਜਵਾਨਾਂ ਦੀ ਵਾਪਸੀ ਯਕੀਨੀ ਬਣਾਈ ਜਾਵੇ।
ਇਸ ਤੋਂ ਇਕ ਦਿਨ ਪਹਿਲਾਂ ਬੀਬੀ ਬਾਦਲ ਨੇ ਇਹ ਵੀ ਐਲਾਨ ਕੀਤਾ ਸੀ ਕਿ ਨੌਜਵਾਨਾਂ ਨੂੰ ਵਾਪਸ ਲਿਆਉਣ ਦਾ ਸਾਰਾ ਖ਼ਰਚਾ ਉਨ੍ਹਾਂ ਦੀ ਪਾਰਟੀ ਚੁੱਕਣ ਨੂੰ ਤਿਆਰ ਹੈ। ਬਾਦਲ ਨੇ ਕਿਹਾ ਕਿ ਦੋ ਟ੍ਰੈਵਲ ਏਜੰਟਾਂ ਵੱਲੋਂ ਇਰਾਕ ਵਿਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਸੱਤ ਨੌਜਵਾਨਾਂ ਨੂੰ ਠੱਗਿਆ ਗਿਆ ਸੀ। ਉਨ੍ਹਾਂ ਕਿਹਾ ਕਿ ਏਜੰਟਾਂ ਨੇ ਨੌਜਵਾਨਾਂ ਦੇ ਜ਼ਰੂਰੀ ਦਸਤਾਵੇਜ਼ ਤਿਆਰ ਕਰਵਾਉਣ ਦੇ ਪੈਸੇ ਲੈ ਲਏ, ਪਰ ਉਨ੍ਹਾਂ ਨੂੰ ਇਹ ਦਸਤਾਵੇਜ਼ ਸੌਂਪੇ ਨਹੀਂ, ਜਿਨ੍ਹਾਂ ਨਾਲ ਉਹ ਇਰਾਕ 'ਚ ਕੰਮ ਕਰਨ ਦੇ ਯੋਗ ਹੋ ਜਾਂਦੇ।


author

Sunny Mehra

Content Editor

Related News