ਜੈਸ਼ੰਕਰ ਦੀ ਬ੍ਰਿਟਿਸ਼ ਮੰਤਰੀ ਨੂੰ ਦੋ-ਟੁਕ, ਬ੍ਰਿਟੇਨ ’ਚ ਭਾਰਤ ਦੇ ਡਿਪਲੋਮੈਟਿਕ ਮਿਸ਼ਨਾਂ ਦੀ ਸੁਰੱਖਿਆ ਯਕੀਨੀ ਕਰੋ

05/30/2023 11:46:41 AM

ਨਵੀਂ ਦਿੱਲੀ, (ਭਾਸ਼ਾ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੋਮਵਾਰ ਨੂੰ ਭਾਰਤ ਦੌਰੇ ’ਤੇ ਆਏ ਬ੍ਰਿਟਿਸ਼ ਮੰਤਰੀ ਲਾਰਡ ਤਾਰਿਕ ਅਹਿਮਦ ਨੂੰ ਬ੍ਰਿਟੇਨ ’ਚ ਭਾਰਤ ਦੇ ਡਿਪਲੋਮੈਟਿਕ ਮਿਸ਼ਨਾਂ ਦੀ ਸੁਰੱਖਿਆ ਯਕੀਨੀ ਕਰਨ ਅਤੇ ਲੋਕਤੰਤ੍ਰਿਕ ਸੁਤੰਤਰਤਾ ਦੀ ਦੁਰਵਰਤੋਂ ਨੂੰ ਰੋਕਣ ਨੂੰ ਕਿਹਾ। ਵਿਦੇਸ਼, ਰਾਸ਼ਟਰਮੰਡਲ ਅਤੇ ਵਿਕਾਸ ਮਾਮਲਿਆਂ ਦੇ ਰਾਜ ਮੰਤਰੀ ਲਾਰਡ ਅਹਿਮਦ ਨਾਲ ਇਕ ਬੈਠਕ ’ਚ ਜੈਸ਼ੰਕਰ ਦੀ ਇਹ ਟਿੱਪਣੀ ਮਾਰਚ ’ਚ ਖਾਲਿਸਤਾਨ ਸਮਰਥਕਾਂ ਵੱਲੋਂ ਲੰਡਨ ’ਚ ਭਾਰਤੀ ਹਾਈ ਕਮਿਸ਼ਨ ’ਚ ਭੰਨਤੋੜ ਦੇ ਪਿਛੋੜਕ ਵਿਚ ਆਈ।

ਜੈਸ਼ੰਕਰ ਨੇ ਲਾਰਡ ਅਹਿਮਦ ਨਾਲ ਚਰਚਾ ਦੌਰਾਨ ਚੁੱਕੇ ਗਏ ਮੁੱਦਿਆਂ ਨੂੰ ਟਵਿੱਟਰ ’ਤੇ ਸਾਂਝਾ ਕੀਤਾ। ਵਿਦੇਸ਼ ਮੰਤਰੀ ਨੇ ਕਿਹਾ ਕਿ ਅੱਜ ਨਵੀਂ ਦਿੱਲੀ ’ਚ ਬ੍ਰਿਟੇਨ ਦੇ ਵਿਦੇਸ਼ ਰਾਜ ਮੰਤਰੀ ਲਾਰਡ ਤਾਰਿਕ ਅਹਿਮਦ ਨਾਲ ਮੁਲਾਕਾਤ ਕੀਤੀ, ਸਾਡੇ ਡਿਪਲੋਮੈਟਿਕ ਮਿਸ਼ਨਾਂ ਦੀ ਸੁਰੱਖਿਆ ਯਕੀਨੀ ਕਰਨ ਅਤੇ ਲੋਕਤੰਤ੍ਰਿਕ ਸੁਤੰਤਰਤਾ ਦੀ ਦੁਰਵਰਤੋਂ ਨੂੰ ਰੋਕਣ ਦੇ ਫਰਜ਼ ਦੀ ਨਿਸ਼ਾਨਦੇਹੀ ਕੀਤੀ। 

ਕੇਂਦਰੀ ਗ੍ਰਹਿ ਮੰਤਰਾਲਾ ਨੇ ਅਪ੍ਰੈਲ ’ਚ ਬ੍ਰਿਟੇਨ ਦੇ ਪ੍ਰਤੀਨਿਧੀਆਂ ਨਾਲ ਬੈਠਕ ਤੋਂ ਬਾਅਦ ਲੰਡਨ ’ਚ ਭਾਰਤੀ ਹਾਈ ਕਮਿਸ਼ਨ ’ਤੇ ਹਮਲੇ ਦੇ ਮਾਮਲੇ ਦੀ ਜਾਂਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੂੰ ਸੌਂਪੀ ਸੀ। ਜੈਸ਼ੰਕਰ ਨੇ ਕਿਹਾ ਕਿ ਉਨ੍ਹਾਂ ਯਾਤਰਾ ’ਤੇ ਆਏ ਮੰਤਰੀ ਨਾਲ ਮੁਕਤ ਵਪਾਰ ਸਮਝੌਤੇ ਅਤੇ ਦੱਖਣ ਏਸ਼ੀਆ ਤੋਂ ਲੈ ਕੇ ਹਿੰਦ-ਪ੍ਰਸ਼ਾਂਤ ਅਤੇ ਜੀ-20 ਤੱਕ ਕਈ ਮੁੱਦਿਆਂ ’ਤੇ ਚਰਚਾ ਕੀਤੀ।


Rakesh

Content Editor

Related News