ਕੇਜਰੀਵਾਲ ’ਤੇ ਵੱਡਾ ਦੋਸ਼ ਲਗਾਉਣ ਵਾਲੇ ਕੁਮਾਰ ਵਿਸ਼ਵਾਸ ਨੂੰ ਮਿਲੇਗੀ ਸੁਰੱਖਿਆ, ਜਲਦ ਹੋ ਸਕਦਾ ਹੈ ਐਲਾਨ

Friday, Feb 18, 2022 - 01:48 PM (IST)

ਨੈਸ਼ਨਲ ਡੈਸਕ— ਕੇਂਦਰ ਸਰਕਾਰ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ ਦੀ ਸੁਰੱਖਿਆ ਦੀ ਸਮੀਖਿਆ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਇਕ ਕੇਂਦਰੀ ਏਜੰਸੀ ਦੇ ਜ਼ਰੀਏ ਸੁੁਰੱਖਿਆ ਮੁਹੱਈਆ ਕਰਵਾਈ ਜਾ ਸਕਦੀ ਹੈ। ਅਧਿਕਾਰਕ ਸੂਤਰਾਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਵਿਸ਼ਵਾਸ ਨੇ ਆਪ ਸੰਯੋਜਕ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ ਦੋਸ਼ ਲਗਾਏ ਜਾਣ ਦੇ ਬਾਅਦ ਇਹ ਕਦਮ ਚੁੱਕਿਆ ਗਿਆ ਹੈ।

ਸੂਤਰਾਂ ਨੇ ਦੱਸਿਆ ਕਿ ਸਰਕਾਰ ਕੁਮਾਰ ਵਿਸ਼ਵਾਸ ਦੀ ਸੁਰੱਖਿਆ ਦੀ ਸਮੀਖਿਆ ਕਰ ਰਹੀ ਹੈ। ਸਮੀਖਿਆ ਕਰਨ ਦੇ ਬਾਅਦ ਅਤੇ ਖੁਫੀਆ ਸੂਚਨਾਵਾਂ ਦੇ ਆਧਾਰ ’ਤੇ ਖਤਰੇ ਦਾ ਮੁਲਾਂਕਣ ਕਰਦੇ ਹੋਏ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਜਾ ਸਕਦੀ ਹੈ। ਵਿਸ਼ਵਾਸ ਨੇ ਪੰਜਾਬ ’ਚ ਵਿਧਾਨਸਭਾ ਚੋਣਾਂ ਲਈ ਪ੍ਰਚਾਰ ਦੌਰਾਨ ਕੇਜਰੀਵਾਲ ’ਤੇ ਵੱਖਵਾਦੀਆਂ ਦਾ ਸਮਰਥਨ ਕਰਨ ਦਾ ਦੋਸ਼ ਲਗਾਇਆ ਸੀ। ਪੰਜਾਬ ਵਿਧਾਨਸਭਾ ਚੋਣਾਂ ਲਈ ਵੋਟਾਂ 20ਫਰਵਰੀ ਨੂੰ ਹੋਣਗੀਆਂ।


Rakesh

Content Editor

Related News