ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ

09/09/2023 9:39:17 AM

ਵਿਜੇਵਾੜਾ (ਏਜੰਸੀ)- ਤੇਲਗੂ ਦੇਸ਼ਮ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਐੱਨ ਚੰਦਰਬਾਬੂ ਨਾਇਡੂ ਨੂੰ ਭ੍ਰਿਸ਼ਟਾਚਾਰ ਦੇ ਇਕ ਕਥਿਤ ਮਾਮਲੇ ਵਿਚ ਸ਼ਨੀਵਾਰ ਸਵੇਰੇ ਗ੍ਰਿਫ਼ਤਾਰ ਕਰ ਲਿਆ ਗਿਆ। ਆਂਧਰਾ ਪ੍ਰਦੇਸ਼ ਦੇ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕ੍ਰਿਮੀਨਲ ਇਨਵੈਸਟੀਗੇਸ਼ਨ ਡਿਪਾਰਟਮੈਂਟ (ਸੀ.ਆਈ.ਡੀ.) ਦੀ ਟੀਮ ਨੇ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਨੂੰ ਨੰਦਿਆਲ ਸ਼ਹਿਰ ਦੇ ਗਿਆਨਪੁਰਮ ਸਥਿਤ ਆਰ ਕੇ ਫੰਕਸ਼ਨ ਹਾਲ ਤੋਂ ਸਵੇਰੇ ਕਰੀਬ 6 ਵਜੇ ਗ੍ਰਿਫ਼ਤਾਰ ਕੀਤਾ।

ਇਹ ਵੀ ਪੜ੍ਹੋ: ਅਮਰੀਕਾ 'ਚ ਭਾਰਤੀ-ਸ਼੍ਰੀਲੰਕਾਈ ਮੂਲ ਦੀ ਡੈਮੋਕ੍ਰੇਟਿਕ ਪਾਰਟੀ ਦੀ ਆਗੂ 'ਤੇ ਹਮਲਾ, ਬੰਦੂਕਧਾਰੀਆਂ ਨੇ ਕੀਤਾ ਲਹੂ-ਲੁਹਾਨ

ਨਾਇਡੂ ਨੂੰ ਭੇਜੇ ਨੋਟਿਸ ਵਿੱਚ ਸੀ.ਆਈ.ਡੀ. ਦੇ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਦੇ ਡਿਪਟੀ ਸੁਪਰਡੈਂਟ ਆਫ ਪੁਲਸ ਐੱਮ ਧਨੁਨਜੁਡੂ ਨੇ ਕਿਹਾ, "ਤੁਹਾਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਤੁਹਾਨੂੰ ਸਵੇਰੇ 6 ਵਜੇ ਨੰਦਿਆਲ ਕਸਬੇ ਦੇ ਗਿਆਨਪੁਰਮ ਸਥਿਤ ਮੂਲਸਾਗਰਮ ਦੇ ਘਰ ਆਰ ਕੇ ਫੰਕਸ਼ਨ ਹਾਲ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਇਹ ਇਕ ਗੈਰ-ਜ਼ਮਾਨਤੀ ਅਪਰਾਧ ਹੈ।" ਨੋਟਿਸ ਅਨੁਸਾਰ, ਨਾਇਡੂ ਨੂੰ ਧਾਰਾ 120ਬੀ (ਅਪਰਾਧਿਕ ਸਾਜ਼ਿਸ਼), 420 (ਧੋਖਾਧੜੀ) ਅਤੇ 465 (ਜਾਅਲਸਾਜ਼ੀ) ਸਮੇਤ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਹੋਰ ਸਬੰਧਤ ਧਾਰਾਵਾਂ ਦੇ ਨਾਲ ਦੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਨੋਟਿਸ ਦੇ ਅਨੁਸਾਰ, ਆਂਧਰਾ ਪ੍ਰਦੇਸ਼ ਸੀ.ਆਈ.ਡੀ. ਨੇ ਸਾਬਕਾ ਮੁੱਖ ਮੰਤਰੀ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ (ਪੀ.ਐਮ.ਐਲ.ਏ.) ਦੀਆਂ ਧਾਰਾਵਾਂ ਵੀ ਲਾਈਆਂ ਹਨ। ਅਧਿਕਾਰੀਆਂ ਨੇ ਕਿਹਾ ਕਿ ਨਾਇਡੂ ਨੂੰ ਇਹ ਨੋਟਿਸ ਫੌਜਦਾਰੀ ਜਾਬਤਾ (ਸੀ.ਆਰ.ਪੀ.ਸੀ.) ਦੀ ਧਾਰਾ 50 (1) (2) ਦੇ ਤਹਿਤ ਭੇਜਿਆ ਗਿਆ ਸੀ।

ਇਹ ਵੀ ਪੜ੍ਹੋ: ਜੀ-20 ਲਈ ਦਿੱਲੀ ਪਹੁੰਚੇ ਰਿਸ਼ੀ ਸੁਨਕ ਦਾ ਮਜ਼ਾਕੀਆ ਅੰਦਾਜ਼, 'ਭਾਰਤ ਦਾ ਜਵਾਈ' ਹੋਣ ਨਾਤੇ ਇਹ ਦੌਰਾ ਖ਼ਾਸ ਹੈ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News