ਸਾਬਕਾ ਫ਼ੌਜ ਅਧਿਕਾਰੀ ਨੂੰ ਵਾਹਨ ਨੇ ਮਾਰੀ ਟੱਕਰ, ਇਲਾਜ ਦੌਰਾਨ ਹੋਈ ਮੌਤ
Sunday, Jan 11, 2026 - 05:56 PM (IST)
ਪੰਚਕੂਲਾ- ਹਰਿਆਣਾ ਦੇ ਪੰਚਕੂਲਾ 'ਚ ਸ਼ਾਮ ਨੂੰ ਟਹਿਲਣ ਨਿਕਲੇ ਇਕ ਸਾਬਕਾ ਫ਼ੌਜ ਅਧਿਕਾਰੀ ਨੂੰ ਅਣਜਾਣ ਵਾਹਨ ਨੇ ਟੱਕਰ ਮਾਰ ਦਿੱਤੀ। ਹਾਦਸੇ 'ਚ ਜ਼ਖਮੀ ਅਧਿਕਾਰੀ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਸ਼ਾਮ ਨੂੰ ਵਾਪਰੀ ਅਤੇ ਸਾਬਕਾ ਫ਼ੌਜ ਅਧਿਕਾਰੀ ਦੀ ਉਮਰ ਕਰੀਬ 85 ਸਾਲ ਸੀ। ਮਾਨਸਾ ਦੇਵੀ ਕੰਪਲੈਕਸ (ਐੱਮਡੀਸੀ) ਦੇ ਕਾਰਜਵਾਹਕ ਥਾਣਾ ਅਧਿਕਾਰੀ ਸਬ ਇੰਸਪੈਕਟਰ ਸੁਖਵਿੰਦਰ ਨੇ ਫੋਨ 'ਤੇ ਦੱਸਿਆ ਕਿ ਸੇਵਾਮੁਕਤ ਫ਼ੌਜ ਅਧਿਕਾਰੀ ਲੈਫਟੀਨੈਂਟ ਜਨਰਲ ਕੁਲਵੰਤ ਸਿੰਘ ਮਾਨ ਆਪਣੇ ਘਰ ਕੋਲ ਟਹਿਲ ਰਹੇ ਸਨ, ਉਦੋਂ ਇਕ ਅਣਜਾਣ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਉਨ੍ਹਾਂ ਦੱਸਿਆ ਕਿ ਮਾਨ ਨੂੰ ਚੰਡੀਮੰਦਰ ਸਥਿਤ ਫ਼ੌਜ ਕਮਾਨ ਹਸਪਤਾਲ ਲਿਜਾਇਆ ਗਿਆ ਪਰ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਥਾਣਾ ਅਧਿਕਾਰੀ ਨੇ ਦੱਸਿਆ,''ਅਸੀਂ ਉਨ੍ਹਾਂ ਦੇ ਇਕ ਬੇਟੇ ਵਿਦੇਸ਼ ਤੋਂ ਆਉਣ ਦਾ ਇੰਤਜ਼ਾਰ ਕਰ ਰਹੇ ਹਾਂ, ਜਿਸ ਤੋਂ ਬਾਅਦ ਪੋਸਟਮਾਰਟਮ ਕੀਤਾ ਜਾਵੇਗਾ।'' ਸੁਖਵਿੰਦਰ ਨੇ ਕਿਹਾ ਕਿ ਪੁਲਸ ਨੇੜੇ-ਤੇੜੇ ਦੇ ਇਲਾਕਿਆਂ ਤੋਂ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ, ਕਿਉਂਕਿ ਜਿਸ ਇਲਾਕੇ 'ਚ ਹਾਦਸਾ ਹੋਇਆ ਹੈ, ਉੱਥੇ ਸੀਸੀਟੀਵੀ ਕੈਮਰੇ ਨਹੀਂ ਲੱਗੇ ਹਨ। ਪੰਚਕੂਲਾ ਦੇ ਏਸੀਪੀ ਦਿਨੇਸ਼ ਕੁਮਾਰ ਨੇ ਦੱਸਿਆ ਕਿ ਅਣਜਾਣ ਵਾਹਨ ਦੇ ਡਰਾਈਵਰ ਖ਼ਿਲਾਫ਼ ਕਾਨੂੰਨ ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
