ਭਾਜਪਾ ''ਚ ਸ਼ਾਮਲ ਹੋਏ ਬੀਜਦ ਦੇ ਸਾਬਕਾ ਰਾਜ ਸਭਾ ਮੈਂਬਰ ਸੁਜੀਤ ਕੁਮਾਰ

Friday, Sep 06, 2024 - 02:38 PM (IST)

ਨਵੀਂ ਦਿੱਲੀ (ਭਾਸ਼ਾ)- ਬੀਜੂ ਜਨਤਾ ਦਲ (ਬੀਜਦ) ਦੇ ਸਾਬਕਾ ਰਾਜ ਸਭਾ ਮੈਂਬਰ ਸੁਜੀਤ ਕੁਮਾਰ ਨੇ ਸ਼ੁੱਕਰਵਾਰ ਨੂੰ ਭਾਜਪਾ 'ਚ ਸ਼ਾਮਲ ਹੋ ਗਏ। ਬੀਜਦ ਨੇ ਸ਼ੁੱਕਰਵਾਰ ਨੂੰ ਕੁਮਾਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਮੁਅੱਤਲ ਕਰ ਦਿੱਤਾ ਸੀ। ਕੁਮਾਰ ਨੇ ਇੱਥੇ ਪਾਰਟੀ ਹੈੱਡ ਕੁਆਰਟਰ 'ਚ ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ ਅਤੇ ਪਾਰਟੀ ਦੇ ਹੋਰ ਸੀਨੀਅਰ ਨੇਤਾਵਾਂ ਦੀ ਮੌਜੂਦਗੀ 'ਚ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ।

ਬੀਜਦ ਮੁਖੀ ਅਤੇ ਸਾਬਕਾ ਮੁੱਖ ਮੰਤਰੀ ਨਵੀਨ ਪਟਨਾਇਕ ਵਲੋਂ ਜਾਰੀ ਇਕ ਬਿਆਨ 'ਚ ਕਿਹਾ ਗਿਆ ਕਿ ਕੁਮਾਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਤੁਰੰਤ ਪ੍ਰਭਾਵ ਤੋਂ ਬੀਜਦ ਤੋਂ ਮੁਅੱਤਲ ਕਰ ਦਿੱਤਾ ਗਿਆ। ਬਿਆਨ 'ਚ ਕਿਹਾ ਗਿਆ ਹੈ,''ਜਿਸ ਪਾਰਟੀ ਨੇ ਉਨ੍ਹਾਂ ਨੂੰ ਰਾਜ ਸਭਾ ਭੇਜਿਆ, ਉਸੇ ਪਾਰਟੀ ਨੂੰ ਉਨ੍ਹਾਂ ਨੇ ਨਿਰਾਸ਼ ਕੀਤਾ ਹੈ। ਉਨ੍ਹਾਂ ਨੇ ਕਾਲਾਹਾਂਡੀ ਜ਼ਿਲ੍ਹੇ ਦੇ ਲੋਕਾਂ ਦੀਆਂ ਉਮੀਦਾਂ 'ਤੇ ਵੀ ਹਮਲਾ ਕੀਤਾ ਹੈ।'' ਇਸ ਵਿਚ, ਕੁਮਾਰ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਵੀ ਕਰ ਲਿਆ ਗਿਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News