ਭਾਜਪਾ ਦੇ ਸਾਬਕਾ ਵਿਧਾਇਕ ਗੁਰਜੰਟ ਸਿੰਘ ਬਰਾੜ ਦਾ ਦਿਹਾਂਤ

Monday, Nov 04, 2024 - 05:48 AM (IST)

ਭਾਜਪਾ ਦੇ ਸਾਬਕਾ ਵਿਧਾਇਕ ਗੁਰਜੰਟ ਸਿੰਘ ਬਰਾੜ ਦਾ ਦਿਹਾਂਤ

ਜੈਪੁਰ — ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਤਿੰਨ ਵਾਰ ਵਿਧਾਇਕ ਰਹੇ ਗੁਰਜੰਟ ਸਿੰਘ ਬਰਾੜ ਦਾ ਐਤਵਾਰ ਨੂੰ ਦਿਹਾਂਤ ਹੋ ਗਿਆ। ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਅਤੇ ਵਿਧਾਨ ਸਭਾ ਸਪੀਕਰ ਵਾਸੂਦੇਵ ਦੇਵਨਾਨੀ ਨੇ ਗੁਰਜੰਟ ਸਿੰਘ ਬਰਾੜ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਬਰਾੜ ਦੇ ਪੋਤਰੇ ਗੁਰਵੀਰ ਸਿੰਘ ਇਸ ਸਮੇਂ ਸਾਦੂਲਸ਼ਹਿਰ ਤੋਂ ਵਿਧਾਇਕ ਹਨ।

ਮੁੱਖ ਮੰਤਰੀ ਭਜਨਲਾਲ ਸ਼ਰਮਾ ਨੇ 'ਐਕਸ' 'ਤੇ ਇਕ ਪੋਸਟ ਵਿਚ ਕਿਹਾ, “ਸਾਦੁਲਸ਼ਹਿਰ ਦੇ ਵਿਧਾਇਕ ਗੁਰਵੀਰ ਸਿੰਘ ਬਰਾੜ ਜੀ ਦੇ ਦਾਦਾ, ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਖੇਤੀਬਾੜੀ ਰਾਜ ਮੰਤਰੀ ਸਰਦਾਰ ਗੁਰਜੰਟ ਸਿੰਘ ਬਰਾੜ ਜੀ ਦੇ ਅਕਾਲ ਚਲਾਣੇ ਨਾਲ ਬਹੁਤ ਹੀ ਦੁੱਖ ਹੋਇਆ ਹੈ। ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ੇ। ਓਮ ਸ਼ਾਂਤੀ।" ਵਿਧਾਨ ਸਭਾ ਸਪੀਕਰ ਵਾਸੂਦੇਵ ਦੇਵਨਾਨੀ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਮਦਨ ਰਾਠੌਰ ਨੇ ਵੀ ਗੁਰਜੰਟ ਸਿੰਘ ਬਰਾੜ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।


author

Inder Prajapati

Content Editor

Related News