ਕਲਕੱਤਾ ਹਾਈ ਕੋਰਟ ਦੇ ਸਾਬਕਾ ਜੱਜ ਅਭਿਜੀਤ ਭਾਜਪਾ ’ਚ ਸ਼ਾਮਲ

03/07/2024 8:36:33 PM

ਕੋਲਕਾਤਾ, (ਭਾਸ਼ਾ)- ਕਲਕੱਤਾ ਹਾਈ ਕੋਰਟ ਦੇ ਜੱਜ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ 2 ਦਿਨ ਬਾਅਦ ਵੀਰਵਾਰ ਨੂੰ ਅਭਿਜੀਤ ਗੰਗੋਪਾਧਿਆਏ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਸ਼ਾਮਲ ਹੋ ਗਏ। ਹਾਈ ਕੋਰਟ ਦੇ ਜੱਜ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਕੁਝ ਘੰਟਿਆਂ ਬਾਅਦ ਉਨ੍ਹਾਂ ਨੇ ਮੰਗਲਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਭਾਜਪਾ ਵਿਚ ਸ਼ਾਮਲ ਹੋਣਗੇ।

ਅਭਿਜੀਤ ਗੰਗੋਪਾਧਿਆਏ ਨੇ ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਕਿਹਾ ਕਿ ਅੱਜ ਮੈਂ ਇਕ ਨਵੇਂ ਖੇਤਰ ’ਚ ਕਦਮ ਰੱਖਿਆ ਹੈ। ਮੈਂ ਭਾਜਪਾ ਵਿਚ ਸ਼ਾਮਲ ਹੋ ਕੇ ਖੁਸ਼ ਹਾਂ ਅਤੇ ਪਾਰਟੀ ਦੇ ਸਿਪਾਹੀ ਵਜੋਂ ਕੰਮ ਕਰਾਂਗਾ। ਸਾਡਾ ਉਦੇਸ਼ ਰਾਜ ਵਿਚੋਂ ਭ੍ਰਿਸ਼ਟ ਟੀ. ਐੱਮ. ਸੀ. (ਤ੍ਰਿਣਮੂਲ ਕਾਂਗਰਸ) ਸ਼ਾਸਨ ਨੂੰ ਬਾਹਰ ਕਰਨਾ ਹੈ। ਉਨ੍ਹਾਂ ਦਾ ਸਾਲਟ ਲੇਕ ਸਥਿਤ ਭਾਜਪਾ ਦਫ਼ਤਰ ਵਿਚ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਪਾਰਟੀ ਦੀ ਪੱਛਮੀ ਬੰਗਾਲ ਇਕਾਈ ਦੇ ਪ੍ਰਧਾਨ ਸੁਕਾਂਤ ਮਜੂਮਦਾਰ ਨੇ ਉਨ੍ਹਾਂ ਨੂੰ ਪਾਰਟੀ ਦਾ ਝੰਡਾ ਸੌਂਪਿਆ।


Rakesh

Content Editor

Related News