ਸ਼ਰਾਬ ਘੁਟਾਲੇ ''ਚ ਛੱਤੀਸਗੜ੍ਹ ਦੇ ਸਾਬਕਾ ਆਬਕਾਰੀ ਮੰਤਰੀ ਤੇ ਕਾਂਗਰਸ ਵਿਧਾਇਕ ਕਵਾਸੀ ਲਖਮਾ ਗ੍ਰਿਫ਼ਤਾਰ

Wednesday, Jan 15, 2025 - 05:10 PM (IST)

ਸ਼ਰਾਬ ਘੁਟਾਲੇ ''ਚ ਛੱਤੀਸਗੜ੍ਹ ਦੇ ਸਾਬਕਾ ਆਬਕਾਰੀ ਮੰਤਰੀ ਤੇ ਕਾਂਗਰਸ ਵਿਧਾਇਕ ਕਵਾਸੀ ਲਖਮਾ ਗ੍ਰਿਫ਼ਤਾਰ

ਰਾਏਪੁਰ : ਛੱਤੀਸਗੜ੍ਹ ਦੇ ਆਬਕਾਰੀ ਘੁਟਾਲੇ ਮਾਮਲੇ ਵਿੱਚ ਈਡੀ ਨੇ ਸਾਬਕਾ ਆਬਕਾਰੀ ਮੰਤਰੀ ਕਵਾਸੀ ਲਖਮਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ 2200 ਕਰੋੜ ਰੁਪਏ ਦੇ ਘੁਟਾਲੇ ਵਿੱਚ ਈਡੀ ਕਾਵਾਸੀ ਲਖਮਾ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਸੀ। ਈਡੀ ਨੇ ਆਪਣੇ ਅਧਿਕਾਰਤ ਬਿਆਨ ਵਿੱਚ ਦਾਅਵਾ ਕੀਤਾ ਸੀ ਕਿ ਸ਼ਰਾਬ ਘੁਟਾਲੇ ਵਿੱਚ ਕਾਵਾਸੀ ਲਖਮਾ ਵਿਰੁੱਧ ਸਬੂਤ ਮਿਲੇ ਹਨ। ਈਡੀ ਨੇ ਕਾਵਾਸੀ ਲਖਮਾ ਨੂੰ 3 ਜਨਵਰੀ ਨੂੰ ਪੁੱਛਗਿੱਛ ਲਈ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ।

ਇਹ ਵੀ ਪੜ੍ਹੋ - 20 ਹਜ਼ਾਰ ਸਰਕਾਰੀ ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਕਿਸੇ ਵੇਲੇ ਵੀ ਹੋ ਸਕਦੀ ਹੈ ਛੁੱਟੀ

ਇਨ੍ਹਾਂ ਸਬੂਤਾਂ ਦੇ ਆਧਾਰ 'ਤੇ ਉਹਨਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਤੋਂ ਪਹਿਲਾਂ ਈਡੀ ਇਸੇ ਤਰ੍ਹਾਂ ਦੇ ਸਬੂਤਾਂ ਦਾ ਦਾਅਵਾ ਕਰਦੇ ਹੋਏ ਸ਼ਰਾਬ ਕਾਰੋਬਾਰੀ ਅਤੇ ਰਾਏਪੁਰ ਦੇ ਸਾਬਕਾ ਮੇਅਰ ਏਜਾਜ਼ ਢੇਬਰ ਦੇ ਭਰਾ, ਅਨਵਰ ਢੇਬਰ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀ ਏਪੀ ਤ੍ਰਿਪਾਠੀ ਸਮੇਤ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।

ਇਹ ਵੀ ਪੜ੍ਹੋ - ਲੱਗ ਗਈਆਂ ਮੌਜਾਂ : ਸਕੂਲਾਂ 'ਚ 11 ਤੋਂ 16 ਜਨਵਰੀ ਤੱਕ ਛੁੱਟੀਆਂ ਦਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News