J&K : ਧਾਰਾ 370 ਹਟਣ ਤੋਂ ਬਾਅਦ ਸਾਬਕਾ CM ਮਹਿਬੂਬਾ ਮੁਫਤੀ ਤੇ ਉਮਰ ਅਬਦੁੱਲਾ ਗ੍ਰਿਫਤਾਰ
Monday, Aug 05, 2019 - 07:52 PM (IST)

ਨਵੀਂ ਦਿੱਲੀ— ਜੰਮੂ ਕਸ਼ਮੀਰ ਤੋਂ ਧਾਰਾ 370 ਹਟਾਉਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਤੇ ਉਮਰ ਅਬਦੁੱਲਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੀਡੀਪੀ ਨੇਤਾ ਮਹਿਬੂਬਾ ਮੁਫਤੀ ਤੇ ਨੈਸ਼ਨਲ ਕਾਨਫਰੰਸ ਦੇ ਨੇਤਾ ਉਮਰ ਅਬਦੁੱਲਾ ਨੂੰ ਗ੍ਰਿਫਤਾਰੀ ਤੋਂ ਬਾਅਦ ਸ਼੍ਰੀਨਗਰ ਦੇ ਸਰਕਾਰੀ ਗੈਸਟ ਹਾਊਸ ਲਿਜਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਐਤਵਾਰ ਨੂੰ ਪੀਡੀਪੀ ਨੇਤਾ ਮਹਿਬੂਬਾ ਮੁਫਤੀ ਨੂੰ ਨਜ਼ਰਬੰਦ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਜੰਮੂ ਕਸ਼ਮੀਰ ਤੋਂ ਧਾਰਾ 370 ਤੇ 5ਏ ਨੂੰ ਖਤਮ ਕਰਨ ਦਾ ਐਲਾਨ ਅੱਜ ਹੀ ਕੀਤਾ ਹੈ। ਸਰਕਾਰ ਨੇ ਇਸ ਦੇ ਨਾਲ ਹੀ ਜੰਮੂ ਕਸ਼ਮੀਰ ਨੂੰ ਦੋ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ 'ਚ ਵੰਡਣ ਦਾ ਬਿੱਲ ਵੀ ਸਰਕਾਰ ਨੇ ਅੱਜ ਰਾਜਸਭਾ 'ਤੋਂ ਪਾਸ ਕਰਵਾ ਲਿਆ। ਮੰਗਲਵਾਰ ਨੂੰ ਇਸ ਬਿੱਲ ਨੂੰ ਲੋਕ ਸਭਾ 'ਚ ਵੀ ਪੇਸ਼ ਕੀਤਾ ਜਾਵੇਗਾ।