ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਵ ਭੱਟਾਚਾਰੀਆ ਦਾ 80 ਸਾਲ ਦੀ ਉਮਰ ''ਚ ਦੇਹਾਂਤ

Thursday, Aug 08, 2024 - 11:50 AM (IST)

ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਵ ਭੱਟਾਚਾਰੀਆ ਦਾ 80 ਸਾਲ ਦੀ ਉਮਰ ''ਚ ਦੇਹਾਂਤ

ਨੈਸ਼ਨਲ ਡੈਸਕ : ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਵ ਭੱਟਾਚਾਰਜੀ ਦਾ 80 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਦੇ ਪਰਿਵਾਰ ਨੇ ਵੀਰਵਾਰ ਨੂੰ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਦੀ ਪੁਸ਼ਟੀ ਕੀਤੀ। ਉਨ੍ਹਾਂ ਨੇ ਕੋਲਕਾਤਾ ਸਥਿਤ ਆਪਣੀ ਰਿਹਾਇਸ਼ 'ਤੇ ਆਖਰੀ ਸਾਹ ਲਿਆ। ਉਹ ਲੰਬੇ ਸਮੇਂ ਤੋਂ ਬੀਮਾਰ ਸਨ। ਉਨ੍ਹਾਂ ਨੂੰ ਸਾਹ ਲੈਣ 'ਚ ਦਿੱਕਤ ਆ ਰਹੀ ਸੀ, ਜਿਸ ਕਾਰਨ ਉਨ੍ਹਾਂ ਨੂੰ ਜੁਲਾਈ 'ਚ ਵੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ - ਜੋੜੇ ਨੇ Swiggy ਤੋਂ ਆਰਡਰ ਕੀਤਾ ਮੰਗਣੀ ਦਾ ਪੂਰਾ ਖਾਣਾ, ਵੱਡਾ Order ਦੇਖ ਕੰਪਨੀ ਨੇ ਦਿੱਤਾ ਅਜਿਹਾ ਰਿਐਕਸ਼ਨ

I am deeply saddened to learn that former West Bengal Chief Minister; Shri Buddhadeb Bhattacharya has left for his heavenly abode.
Condolences to his family members and admirers.
I pray that his soul finds eternal peace.
Om Shanti 🙏 pic.twitter.com/312uZBGFCV

— Suvendu Adhikari (@SuvenduWB) August 8, 2024

ਦੱਸ ਦੇਈਏ ਕਿ ਪੱਛਮੀ ਬੰਗਾਲ ਦੇ ਵਿਰੋਧੀ ਧਿਰ ਦੇ ਨੇਤਾ ਸੁਵੇਂਦੂ ਅਧਿਕਾਰੀ ਨੇ ਐਕਸ 'ਤੇ ਪੋਸਟ ਸਾਂਝੀ ਕਰਦੇ ਕਿਹਾ,"ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਹਮਦਰਦੀ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਨ੍ਹਾਂ ਦੀ ਆਤਮਾ ਨੂੰ ਸਦੀਵੀ ਸ਼ਾਂਤੀ ਮਿਲੇ।" 

ਇਹ ਵੀ ਪੜ੍ਹੋ - ਵੱਡੀ ਖ਼ਬਰ : 15 ਅਗਸਤ ਤੋਂ 19 ਅਗਸਤ ਤੱਕ ਹੋਈਆਂ ਛੁੱਟੀਆਂ! ਸਕੂਲ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News