ਪੰਜਾਬ ਦੇ ਸਾਬਕਾ CM ਚਰਨਜੀਤ ਸਿੰਘ ਚੰਨੀ ਵਿਦੇਸ਼ ਤੋਂ ਪਰਤੇ ਭਾਰਤ, ਪ੍ਰਿਯੰਕਾ ਗਾਂਧੀ ਤੇ ਖੜਗੇ ਨਾਲ ਕੀਤੀ ਮੁਲਾਕਾਤ
Monday, Dec 19, 2022 - 02:10 PM (IST)

ਨਵੀਂ ਦਿੱਲੀ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ ਤੋਂ ਭਾਰਤ ਪਰਤ ਆਏ ਹਨ। ਭਾਰਤ ਪਰਤਦਿਆਂ ਹੀ ਉਨ੍ਹਾਂ ਨੇ ਗਾਂਧੀ ਪਰਿਵਾਰ ਨਾਲ ਮੁਲਾਕਾਤ ਕੀਤੀ। ਚੰਨੀ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ, ਪ੍ਰਿਯੰਕਾ ਗਾਂਧੀ ਅਤੇ ਹੋਰ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਕੀਤੀ।
ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਫੀ ਸਮੇਂ ਬਾਅਦ ਵਿਦੇਸ਼ ਤੋਂ ਭਾਰਤ ਪਰਤੇ ਹਨ। ਪੰਜਾਬ 'ਚ ਚੋਣਾਂ ਹਾਰਨ ਮਗਰੋਂ ਉਹ ਵਿਦੇਸ਼ ਚੱਲੇ ਗਏ ਸਨ। ਵਿਦੇਸ਼ ਤੋਂ ਵਾਪਸ ਆਉਂਦੇ ਹੀ ਉਨ੍ਹਾਂ ਨੇ ਕਾਂਗਰਸ ਆਲਾਕਮਾਨ ਨਾਲ ਮੁਲਾਕਾਤ ਕੀਤੀ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਪਾਰਟੀ ਵਿਚ ਕੋਈ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ।