ਸਾਬਕਾ CM ਮਮਤਾ ਬੈਨਰਜੀ ਦੇ ਕਾਫਲੇ ''ਤੇ ਹਮਲਾ ! ਪ੍ਰਦਰਸ਼ਨਕਾਰੀਆਂ ਨੇ ਗੱਡੀ ''ਤੇ ਸੁੱਟੀਆਂ ਜੁੱਤੀਆਂ ਤੇ ਚਿੱਕੜ
Sunday, Aug 09, 2026 - 03:48 PM (IST)
ਨੈਸ਼ਨਲ ਡੈਸਕ : ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਹਲਿਸ਼ਹਿਰ 'ਚ ਐਤਵਾਰ ਨੂੰ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਕਾਫਲੇ 'ਤੇ ਭੀੜ ਵੱਲੋਂ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਦਰਸ਼ਨਕਾਰੀਆਂ ਨੇ ਨਾ ਸਿਰਫ਼ ਉਨ੍ਹਾਂ ਦਾ ਰਸਤਾ ਰੋਕਿਆ, ਸਗੋਂ ਉਨ੍ਹਾਂ ਦੀ ਗੱਡੀ 'ਤੇ ਚਿੱਕੜ ਤੇ ਜੁੱਤੀਆਂ ਵੀ ਸੁੱਟੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਮਮਤਾ ਬੈਨਰਜੀ ਤ੍ਰਿਣਮੂਲ ਕਾਂਗਰਸ ਦੇ ਇੱਕ ਮ੍ਰਿਤਕ ਕਰਮਚਾਰੀ ਦੇ ਘਰ ਅਫ਼ਸੋਸ ਪ੍ਰਗਟ ਕਰਨ ਲਈ ਜਾ ਰਹੇ ਸਨ। ਜਦੋਂ ਉਨ੍ਹਾਂ ਦਾ ਕਾਫਲਾ ਹਲਿਸ਼ਹਿਰ ਇਲਾਕੇ 'ਚ ਪਹੁੰਚਿਆ, ਤਾਂ ਉੱਥੇ ਪਹਿਲਾਂ ਤੋਂ ਹੀ ਮੌਜੂਦ ਗੁੱਸੇ ਵਿੱਚ ਆਏ ਲੋਕਾਂ ਨੇ ਕਾਫਲੇ ਨੂੰ ਘੇਰ ਲਿਆ ਅਤੇ ਹਮਲਾ ਕਰ ਦਿੱਤਾ।
#WATCH | Barrackpore: Former West Bengal Chief Minister Mamata Banerjee says, "Large stones were hurled at my car by anti-social elements,right in front of the police. The attack on the vehicle was so severe that if the windows had been open, my head would have been split open.… pic.twitter.com/PIdFM1Oxcr
— ANI (@ANI) August 9, 2026
ਇਸ ਹੰਗਾਮੇ ਦੇ ਪਿੱਛੇ ਮ੍ਰਿਤਕ ਪਾਰਟੀ ਵਰਕਰ ਦੇ ਪਰਿਵਾਰ ਵੱਲੋਂ ਲਗਾਏ ਗਏ ਗੰਭੀਰ ਦੋਸ਼ ਦੱਸੇ ਜਾ ਰਹੇ ਹਨ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਸਥਾਨਕ ਪੁਲਸ ਨੇ ਉਸ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਕੇ ਬੇਰਹਿਮੀ ਨਾਲ ਕੁੱਟਿਆ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸੇ ਗੁੱਸੇ ਕਾਰਨ ਸਥਾਨਕ ਲੋਕਾਂ ਨੇ ਸਾਬਕਾ ਮੁੱਖ ਮੰਤਰੀ ਦੇ ਦੌਰੇ ਦਾ ਵਿਰੋਧ ਕੀਤਾ। ਸਥਿਤੀ ਨੂੰ ਤਣਾਅਪੂਰਨ ਹੁੰਦਾ ਦੇਖ ਮੌਕੇ 'ਤੇ ਭਾਰੀ ਪੁਲਸ ਬਲ ਤਾਇਨਾਤ ਕੀਤਾ ਗਿਆ। ਪੁਲਸ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਮਤਾ ਬੈਨਰਜੀ ਨੂੰ ਪ੍ਰਦਰਸ਼ਨਕਾਰੀਆਂ ਦੇ ਘੇਰੇ ਵਿੱਚੋਂ ਕੱਢ ਕੇ ਇਲਾਕੇ ਤੋਂ ਸੁਰੱਖਿਅਤ ਬਾਹਰ ਪਹੁੰਚਾਇਆ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਲਾਕੇ ਵਿੱਚ ਸਥਿਤੀ ਨੂੰ ਕਾਬੂ ਹੇਠ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
