ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਫਿਰ IGMC ''ਚ ਭਰਤੀ

10/11/2019 4:06:09 PM

ਸ਼ਿਮਲਾ—ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਨੂੰ ਅੱਜ ਫਿਰ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਹਸਪਤਾਲ (ਆਈ. ਜੀ. ਐੱਮ. ਸੀ) 'ਚ ਲਿਜਾਇਆ ਗਿਆ। ਹਾਲਾਂਕਿ ਡਾਇਲਸਿਸ ਲਈ ਉਨ੍ਹਾਂ ਨੂੰ ਭਰਤੀ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਅੱਜ ਸਵੇਰੇ 11 ਵਜੇ ਆਈ. ਜੀ. ਐੱਮ. ਸੀ ਪਹੁੰਚਾਇਆ ਗਿਆ। ਦੱਸ ਦੇਈਏ ਕਿ ਪਿਛਲੇ 22 ਦਿਨਾਂ ਤੋਂ ਚੰਡੀਗੜ੍ਹ ਪੀ. ਜੀ. ਆਈ. ਤੋਂ ਇਲਾਜ ਕਰਵਾ ਕੇ ਵੀਰਵਾਰ ਨੂੰ ਸ਼ਿਮਲਾ ਪਹੁੰਚੇ ਸੀ। ਪੀ. ਜੀ. ਆਈ. ਦੇ ਡਾਕਟਰਾਂ ਨੇ ਉਨ੍ਹਾਂ ਨੂੰ ਡਾਇਲਸਿਸ ਲਈ ਕਿਹਾ ਸੀ, ਜਿਸ ਦੇ ਲਈ ਉਨ੍ਹਾਂ ਨੂੰ ਆਈ. ਜੀ. ਐੱਮ. ਸੀ ਲਿਜਾਇਆ ਗਿਆ। ਜ਼ਿਕਰਯੋਗ ਹੈ ਕਿ ਬੀਤੇ 19 ਸਤੰਬਰ ਨੂੰ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਨੂੰ ਸ਼ਿਮਲਾ ਤੋਂ ਚੰਡੀਗੜ੍ਹ ਰੈਫਰ ਕੀਤਾ ਗਿਆ ਸੀ। ਉਨ੍ਹਾਂ ਨੂੰ ਸਾਹ ਲੈਣ 'ਚ ਸਮੱਸਿਆ ਆ ਰਹੀ ਸੀ।


Iqbalkaur

Content Editor

Related News