ਹਿਮਾਚਲ ਦੇ ਸਾਬਕਾ CM ਵੀਰਭੱਦਰ ਸਿੰਘ ਦੀ ਸਿਹਤ ''ਚ ਸੁਧਾਰ
Wednesday, Sep 18, 2019 - 06:22 PM (IST)
ਸ਼ਿਮਲਾ—ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਸਿਹਤ 'ਚ ਸੁਧਾਰ ਹੋਇਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਕਾਂਗਰਸ ਵਿਧਾਇਕ ਮੁਕੇਸ਼ ਅਗਨੀਹੋਤਰੀ ਅਤੇ ਉਨ੍ਹਾਂ ਦੀ ਪਤਨੀ ਵੀ ਅੱਜ ਇੱਥੇ ਹਸਪਤਾਲ ਪਹੁੰਚੇ ਅਤੇ ਸਾਬਕਾ ਸੀ. ਐੱਮ. ਵੀਰਭੱਦਰ ਦੀ ਸਿਹਤ ਦਾ ਹਾਲ ਜਾਣਿਆ। ਇਸ ਤੋਂ ਇਲਾਵਾ ਹਿਮਾਚਲ ਕਾਂਗਰਸ ਦੇ ਪ੍ਰਧਾਨ ਕੁਲਦੀਪ ਰਾਠੌਰ ਵੀ ਹਸਪਤਾਲ ਪਹੁੰਚੇ ਸੀ। ਦੱਸ ਦੇਈਏ ਕਿ ਮੰਗਲਵਾਰ ਨੂੰ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਨੂੰ ਫੇਫੜਿਆ 'ਚ ਇਨਫੈਕਸ਼ਨ ਅਤੇ ਸਾਹ ਲੈਣ 'ਚ ਸਮੱਸਿਆ ਆਉਣ ਕਾਰਨ ਆਈ. ਜੀ. ਐੱਮ. ਸੀ. ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਇੱਥੇ ਜਾਂਚ ਕਰਨ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਭਰਤੀ ਕਰਨ ਦੀ ਸਲਾਹ ਦਿੱਤੀ ਸੀ।
Related News
ਪਰਗਟ ਸਿੰਘ ਦਾ CM ਮਾਨ ਨੂੰ ਤਿੱਖਾ ਸਵਾਲ: 'ਬੀਜ਼ ਬਿੱਲ' 'ਤੇ ਬੋਲੇ ਪਰ ਪੰਜਾਬ ਵਿਰੋਧੀ ਬਾਕੀ ਕਾਨੂੰਨਾਂ 'ਤੇ ਚੁੱਪੀ ਕਿਉ
