ਜੰਮੂ ਕਸ਼ਮੀਰ ’ਚ ਕਾਂਗਰਸ ਦੇ ਸਾਬਕਾ ਨੇਤਾ ਭਾਜਪਾ ’ਚ ਸ਼ਾਮਲ

Thursday, Nov 11, 2021 - 01:58 PM (IST)

ਜੰਮੂ– ਕਾਂਗਰਸ ਦੇ ਸਾਬਕਾ ਨੇਤਾ ਅਤੇ ਪ੍ਰਸਿੱਧ ਕਾਰੋਬਾਰੀ ਵਾਈ.ਵੀ. ਸ਼ਰਮਾ ਬੁੱਧਵਾਰ ਨੂੰ ਇਥੇ ਭਾਰਤੀ ਜਨਤਾ ਪਾਰਟੀ (ਭਾਜਪਾ) ’ਚ ਸ਼ਾਮਲ ਹੋ ਗਏ ਅਤੇ ਜੰਮੂ ਕਸ਼ਮੀਰ ’ਚ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਕੰਮ ਕਰਨ ਦਾ ਸੰਕਲਪ ਲਿਆ। ਜੰਮੂ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਸਾਬਕਾ ਪ੍ਰਧਾਨ ਸ਼ਰਮਾ ਨੇ ਪਿਛਲੇ ਸਾਲ ਦਸੰਬਰ ’ਚ ਕਾਂਗਸ ਛੱਡ ਦਿੱਤੀ ਸੀ ਜੰਮੂ ਕਸ਼ਮੀਰ ਭਾਜਪਾ ਪ੍ਰਧਾਨ ਰਵਿੰਦਰ ਰੈਨਾ ਅਤੇ ਪਾਰਟੀ ਸਾਂਸਦ ਜੁਗਲ ਕਿਸ਼ੋਰ ਨੇ ਇਥੇ ਪਾਰਟੀ ਦਫਤਰ ’ਚ ਸ਼ਰਮਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਭਾਜਪਾ ’ਚ ਸਵਾਗਤ ਕੀਤਾ। 

ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਪ੍ਰਭਾਵਿਤ ਹੋ ਕੇ ਭਾਜਪਾ ’ਚ ਸ਼ਾਮਲ ਹੋ ਰਿਹਾ ਹਾਂ, ਜਿਨ੍ਹਾਂ ਨੇ ਉਸ ਸੰਵੇਦਨਸ਼ੀਲ ਜੰਮੀ ਕਸ਼ਮੀਰ ਵਲ ਪੂਰਾ ਧਿਆਨ ਦਿੱਤਾ ਹੈ, ਜੋ ਪਿਛਲੇ ਤਿੰਨ ਦਹਾਕਿਆਂ ’ਚ ਪਾਕਿਸਤਾਨ ਸਪਾਂਸਰਡ ਅੱਤਵਾਦ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। 

ਉਨ੍ਹਾਂ ਕਿਹਾ ਕਿ ਉਹ ਪੂਰੀ ਲਗਨ ਅਤੇ ਸਮਰਪਣ ਨਾਲ ਪਾਰਟੀ ਦੀਆਂ ਨੀਤੀਆਂ ਅਤੇ ਨਿਰਦੇਸ਼ਾਂ ਮੁਤਾਬਕ ਕੰਮ ਕਰਨਗੇ। ਸ਼ਰਮਾ ਨੇ ਕਿਹਾ ਕਿ ਕਾਰੋਬਾਰੀ ਦੌਲਤ ਸਿਰਜਣਹਾਰ ਅਤੇ ਰੋਜ਼ਗਾਰ ਦੇਣ ਵਾਲੇ ਹੁੰਦੇ ਹਨ, ਇਸ ਲਈ ਉਨ੍ਹਾਂ ਲਈ ਪਾਰਟੀ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰਹਿਣੇ ਚਾਹੀਦੇ ਹਨ। ਉਨ੍ਹਾਂ ਪਾਰਟੀ ਅਤੇ ਭਾਈਚਾਰੇ ’ਚ ਉਨ੍ਹਾਂ ਦੇ ਮੁੱਦੇ ਹੱਲ ਕਰਾਉਣ ਲਈ ਮਹੱਤਵਪੂਰਨ ਕੜੀ ਬਣਾਉਣ ਦਾ ਸੰਕਲਪ ਲਿਆ। 


Rakesh

Content Editor

Related News