ਮੱਧ ਪ੍ਰਦੇਸ਼ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਤੇ ਕਈ ਹੋਰ ਨੇਤਾ ਭਾਜਪਾ ''ਚ ਸ਼ਾਮਲ
Tuesday, Mar 26, 2024 - 11:30 PM (IST)
ਭੋਪਾਲ — ਮੱਧ ਪ੍ਰਦੇਸ਼ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਕਈ ਹੋਰ ਨੇਤਾ ਮੰਗਲਵਾਰ ਨੂੰ ਇੱਥੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਏ। ਵਿਦਿਸ਼ਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸ਼ਸ਼ਾਂਕ ਭਾਰਗਵ ਮੰਗਲਵਾਰ ਸ਼ਾਮ ਨੂੰ ਪ੍ਰਦੇਸ਼ ਪਾਰਟੀ ਹੈੱਡਕੁਆਰਟਰ 'ਤੇ ਮੁੱਖ ਮੰਤਰੀ ਮੋਹਨ ਯਾਦਵ, ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਪ੍ਰਦੇਸ਼ ਭਾਜਪਾ ਪ੍ਰਧਾਨ ਵੀਡੀ ਸ਼ਰਮਾ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਲ ਹੋ ਗਏ।
ਇਹ ਵੀ ਪੜ੍ਹੋ- ਰਾਮਨਗਰੀ ਅਯੁੱਧਿਆ 'ਚ ਵੱਡਾ ਹਾਦਸਾ, ਡਿਊਟੀ 'ਤੇ ਤਾਇਨਾਤ PAC ਕਮਾਂਡਰ ਨੂੰ ਲੱਗੀ ਗੋਲੀ
ਭਾਰਗਵ 2018 'ਚ ਕਾਂਗਰਸ ਦੀ ਟਿਕਟ 'ਤੇ ਵਿਦਿਸ਼ਾ ਵਿਧਾਨ ਸਭਾ ਸੀਟ ਤੋਂ ਚੁਣੇ ਗਏ ਸਨ। ਉਹ 1977 ਤੋਂ ਬਾਅਦ ਭਾਜਪਾ ਦਾ ਗੜ੍ਹ ਮੰਨੀ ਜਾਂਦੀ ਇਸ ਸੀਟ ਤੋਂ ਜਿੱਤਣ ਵਾਲੇ ਪਹਿਲੇ ਕਾਂਗਰਸੀ ਵਿਧਾਇਕ ਸਨ। ਹਾਲਾਂਕਿ ਭਾਰਗਵ ਨੂੰ 2023 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਭਾਜਪਾ ਨੇ ਸਾਬਕਾ ਮੁੱਖ ਮੰਤਰੀ ਚੌਹਾਨ ਨੂੰ ਵਿਦਿਸ਼ਾ ਲੋਕ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ, ਜਿਸ ਵਿੱਚ ਉਨ੍ਹਾਂ ਦਾ ਗ੍ਰਹਿ ਖੇਤਰ ਬੁਧਨੀ ਵਿਧਾਨ ਸਭਾ ਹਲਕਾ ਵੀ ਸ਼ਾਮਲ ਹੈ। ਭਾਜਪਾ ਬੁਲਾਰੇ ਨੇ ਦੱਸਿਆ ਕਿ ਭਾਰਗਵ ਦੇ ਨਾਲ ਰਾਏਸੇਨ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਵਿਕਾਸ ਸ਼ਰਮਾ, ਵਿਦਿਸ਼ਾ ਜ਼ਿਲ੍ਹਾ ਕਾਂਗਰਸ ਦੇ ਕਾਰਜਕਾਰੀ ਸੁਰੇਸ਼ ਮੋਤੀਆਨੀ ਅਤੇ ਵਿਦਿਸ਼ਾ, ਰਾਏਸੇਨ ਅਤੇ ਨਰਮਦਾਪੁਰਮ ਤੋਂ ਕਈ ਹੋਰ ਕਾਂਗਰਸੀ ਆਗੂ ਵੀ ਪਾਰਟੀ ਵਿੱਚ ਸ਼ਾਮਲ ਹੋਏ।
ਇਹ ਵੀ ਪੜ੍ਹੋ- ਜਲਦ ਭਾਰਤ 'ਚ ਆ ਰਿਹੈ OnePlus ਦਾ ਇਹ ਦਮਦਾਰ ਪ੍ਰੋਸੈਸਰ ਵਾਲਾ ਸਮਾਰਟਫੋਨ, ਜਾਣੋ ਕਦੋਂ ਹੋ ਰਿਹੈ ਲਾਂਚ
ਇਨ੍ਹਾਂ ਆਗੂਆਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਮੋਹਨ ਯਾਦਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪਰਿਵਾਰ ਵਧ ਰਿਹਾ ਹੈ। ਯਾਦਵ ਨੇ ਕਿਹਾ ਕਿ ਇਹ ਸਾਰੇ ਆਗੂ ਪਾਰਟੀ ਅਤੇ ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ। ਪ੍ਰਦੇਸ਼ ਭਾਜਪਾ ਪ੍ਰਧਾਨ ਵੀਡੀ ਸ਼ਰਮਾ ਨੇ ਕਿਹਾ ਕਿ ਭਾਰਗਵ ਦੇ ਨਾਲ ਵਿਦਿਸ਼ਾ ਦੀ ਸਮੁੱਚੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਭਾਜਪਾ ਮੱਧ ਪ੍ਰਦੇਸ਼ ਦੀਆਂ ਸਾਰੀਆਂ 29 ਲੋਕ ਸਭਾ ਸੀਟਾਂ ’ਤੇ ਜਿੱਤ ਹਾਸਲ ਕਰੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e