ਕਾਂਗਰਸ ਦੇ ਸਾਬਕਾ ਵਿਧਾਇਕ ਸੁਮੇਸ਼ ਸ਼ੌਕੀਨ ''ਆਪ'' ''ਚ ਹੋਏ ਸ਼ਾਮਲ
Monday, Nov 18, 2024 - 01:41 PM (IST)
ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਦੇ ਸਾਬਕਾ ਵਿਧਾਇਕ ਸੁਮੇਸ਼ ਸ਼ੌਕੀਨ ਸੋਮਵਾਰ ਨੂੰ ਆਮ ਆਦਮੀ ਪਾਰਟੀ (ਆਪ) 'ਚ ਸ਼ਾਮਲ ਹੋ ਗਏ। ਸ਼ੌਕੀਨ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ 'ਚ ਇਸ ਦੀ ਮੈਂਬਰਸ਼ਿਪ ਲਈ। ਸ਼ੌਕੀਨ ਮਟਿਆਲਾ ਤੋਂ ਸਾਬਕਾ ਵਿਧਾਇਕ ਹਨ, ਜਿਸ ਨੂੰ ਦਿੱਲੀ-ਦੇਹਾਤ ਖੇਤਰ ਦਾ ਹਿੱਸਾ ਮੰਨਿਆ ਜਾਂਦਾ ਹੈ। ਸ਼ੌਕੀਨ ਦੇ 'ਆਪ' 'ਚ ਸ਼ਾਮਲ ਹੋਣ ਤੋਂ ਇਕ ਦਿਨ ਪਹਿਲੇ ਹੀ ਜਾਟ ਨੇਤਾ ਕੈਲਾਸ਼ ਗਹਿਲੋਤ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤੀ ਸੀ। ਕੇਜਰੀਵਾਲ ਨੇ ਸ਼ੌਕੀਨ ਦਾ ਪਾਰਟੀ 'ਚ ਸਵਾਗਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਨਾ ਸਿਰਫ਼ ਪਿੰਡ ਵਾਸੀ ਦਿੱਲੀ 'ਚ ਸਗੋਂ ਰਾਸ਼ਟਰੀ ਰਾਜਧਾਨੀ ਦੇ ਹੋਰ ਹਿੱਸਿਆਂ 'ਚ ਵੀ 'ਆਪ' ਨੂੰ ਉਤਸ਼ਾਹ ਮਿਲੇਗਾ।
ਇਹ ਵੀ ਪੜ੍ਹੋ : 450 ਰੁਪਏ 'ਚ ਮਿਲੇਗਾ ਗੈਸ ਸਿਲੰਡਰ, ਕਰੋ ਇਹ ਛੋਟਾ ਜਿਹਾ ਕੰਮ
ਕੇਜਰੀਵਾਲ ਨੇ ਕਿਹਾ ਕਿ 'ਆਪ' ਦੇ ਸੱਤਾ 'ਚ ਆਉਣ ਤੋਂ ਪਹਿਲੇ ਦਿੱਲੀ-ਦੇਹਾਤ 'ਚ ਰਹਿਣ ਵਾਲੇ ਲੋਕਾਂ ਦੀ ਅਣਦੇਖੀ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਕਨੈਕਟੀਵਿਟੀ 'ਚ ਸੁਧਾਰ ਕੀਤਾ, ਸਕੂਲ, ਹਸਪਤਾਲ, ਮੁਹੱਲਾ ਕਲੀਨਿਕ ਅਤੇ ਸਟੇਡੀਅਮ ਖੋਲ੍ਹੇ ਅਤੇ ਬਾਹਰੀ ਦਿੱਲੀ ਦੇ ਖੇਤਰਾਂ 'ਚ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ। ਸ਼ੌਕੀਨ ਨੇ 'ਆਪ' ਸਰਕਾਰ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਨੇ ਆਪਣੇ 10 ਸਾਲ ਦੇ ਕਾਰਜਕਾਲ 'ਚ ਦਿੱਲੀ-ਦੇਹਾਤ ਖੇਤਰਾਂ ਦੀ ਕਨੈਕਟੀਵਿਟੀ 'ਚ ਸੁਧਾਰ ਕੀਤਾ ਅਤੇ ਵਿਕਾਸ ਲਈ ਵੱਖ-ਵੱਖ ਕੰਮ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8