ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਡਾ. ਕਰਨ ਸਿੰਘ ਭਾਜਪਾ ''ਚ ਹੋਏ ਸ਼ਾਮਲ
Saturday, Mar 16, 2024 - 01:16 PM (IST)
ਜੈਪੁਰ (ਭਾਸ਼ਾ)- ਰਾਜਸਥਾਨ 'ਚ ਅਲਵਰ ਤੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਡਾ. ਕਰਨ ਸਿੰਘ ਯਾਦਵ ਸ਼ਨੀਵਾਰ ਨੂੰ ਜੈਪੁਰ 'ਚ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨਾਲ ਕਈ ਹੋਰ ਕਾਂਗਰਸ ਨੇਤਾ ਵੀ ਪਾਰਟੀ 'ਚ ਸ਼ਾਮਲ ਹੋਏ। ਯਾਦਵ ਨੇ ਸ਼ੁੱਕਰਵਾਰ ਨੂੰ ਕਾਂਗਰਸ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਉਨ੍ਹਾਂ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਅਲਵਰ ਸੀਟ ਤੋਂ ਕਾਂਗਰਸ ਵਲੋਂ ਟਿਕਟ ਨਹੀਂ ਦਿੱਤੇ ਜਾਣ ਲਈ ਪਾਰਟੀ ਦੇ ਸੀਨੀਅਰ ਨੇਤਾ ਭੰਵਰ ਜਿਤੇਂਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਡਾ. ਸਿੰਘ ਇੱਥੇ ਭਾਜਪਾ ਦੇ ਪ੍ਰਦੇਸ਼ ਹੈੱਡ ਕੁਆਰਟਰ 'ਚ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਸੀਪੀ ਜੋਸ਼ੀ ਅਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਲ ਹੋਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8