ਸਾਬਕਾ ਵਿਦੇਸ਼ ਮੰਤਰੀ ਨਟਵਰ ਸਿੰਘ ਦਾ ਦਿਹਾਂਤ, ਮੇਦਾਂਤਾ ਹਸਪਤਾਲ 'ਚ ਲਏ ਆਖ਼ਰੀ ਸਾਹ

Sunday, Aug 11, 2024 - 02:01 AM (IST)

ਨਵੀਂ ਦਿੱਲੀ : ਸਾਬਕਾ ਵਿਦੇਸ਼ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਕੁੰਵਰ ਨਟਵਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਨਟਵਰ ਸਿੰਘ ਨੇ 95 ਸਾਲ ਦੀ ਉਮਰ ਵਿਚ ਆਖ਼ਰੀ ਸਾਹ ਲਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦਾ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ। ਦੱਸਣਯੋਗ ਹੈ ਕਿ ਕੁੰਵਰ ਨਟਵਰ ਸਿੰਘ ਦਾ ਜਨਮ 16 ਮਈ 1929 ਨੂੰ ਰਾਜਸਥਾਨ ਦੇ ਭਰਤਪੁਰ ਜ਼ਿਲ੍ਹੇ ਵਿਚ ਹੋਇਆ ਸੀ। ਉਹ 2004 ਤੋਂ 2005 ਦਰਮਿਆਨ ਯੂਪੀਏ ਸਰਕਾਰ ਵਿਚ ਵਿਦੇਸ਼ ਮੰਤਰੀ ਵੀ ਰਹੇ। ਨਟਵਰ ਸਿੰਘ ਇਕ ਭਾਰਤੀ ਡਿਪਲੋਮੈਟ ਅਤੇ ਸਿਆਸਤਦਾਨ ਸਨ।

ਨਟਵਰ ਸਿੰਘ ਨੂੰ ਆਜ਼ਾਦੀ ਤੋਂ ਬਾਅਦ 1953 ਵਿਚ ਭਾਰਤੀ ਵਿਦੇਸ਼ ਸੇਵਾ ਲਈ ਚੁਣਿਆ ਗਿਆ ਸੀ। 1984 ਵਿਚ ਉਨ੍ਹਾਂ ਨੇ ਕਾਂਗਰਸ ਤੋਂ ਚੋਣ ਲੜਨ ਲਈ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਦਾ ਸਿਆਸੀ ਸਫ਼ਰ ਕਾਫ਼ੀ ਉਤਰਾਅ-ਚੜ੍ਹਾਅ ਭਰਿਆ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


 


Sandeep Kumar

Content Editor

Related News