ਗੁਜਰਾਤ ਦੇ ਸਾਬਕਾ ਰਾਜਪਾਲ ਓ.ਪੀ. ਕੋਹਲੀ ਦਾ ਦੇਹਾਂਤ, PM ਮੋਦੀ ਨਾ ਜਤਾਇਆ ਸੋਗ
Monday, Feb 20, 2023 - 11:29 PM (IST)
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਗੁਜਰਾਤ ਦੇ ਸਾਬਕਾ ਰਾਜਪਾਲ ਓ.ਪੀ. ਕੋਹਲੀ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ। ਉਨ੍ਹਾਂ ਨੇ ਕਿਹਾ ਕਿ ਕੌਮੀ ਰਾਜਧਾਨੀ ਖੇਤਰ ਦਿੱਲੀ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਮਜ਼ਬੂਤ ਕਰਨ ਵਿਚ ਉਨ੍ਹਾਂ ਦੀ ਅਹਿਮ ਭੂਮਿਕਾ ਨਿਭਾਈ।
ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਹੋਏ ਸੇਵਾ-ਮੁਕਤ, ਨਗਰ ਕੌਂਸਲ ਤੋਂ ਕੀਤੀ ਸੀ ਮੰਗ
ਪ੍ਰਧਾਨ ਮੰਤਰੀ ਮੋਦੀ ਨੇ ਇਕ ਟਵੀਟ 'ਚ ਕਿਹਾ, ਓ.ਪੀ. ਕੋਹਲੀ ਦੇ ਦੇਹਾਂਤ ਤੋਂ ਦੁਖੀ ਹਾਂ। ਦਿੱਲੀ ਵਿਚ ਭਾਜਪਾ ਨੂੰ ਮਜ਼ਬੂਤ ਕਰਨ ਵਿਚ ਉਨ੍ਹਾਂ ਨੇ ਮੁੱਖ ਭੂਮਿਕਾ ਨਿਭਾਈ।" ਉਨ੍ਹਾਂ ਕਿਹਾ ਕਿ, "ਸੰਸਦ ਮੈਂਬਰ ਤੇ ਰਾਜਪਾਲ ਵਜੋਂ ਉਨ੍ਹਾਂ ਨੇ ਲੋਕ ਭਲਾਈ ਦੇ ਮੁੱਦਿਆਂ 'ਤੇ ਧਿਆਨ ਕੇਂਦਰਿਤ ਕੀਤਾ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਨਾਲ ਹਨ।"
ਜ਼ਿਕਰਯੋਗ ਹੈ ਕਿ 87 ਸਾਲਾ ਕੋਹਲੀ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਸਨ ਅਤੇ ਨੋਇਡਾ ਦੇ ਇਕ ਨਿਜੀ ਹਸਪਤਾਲ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ, ਜਿੱਥੇ ਸੋਮਵਾਰ ਨੂੰ ਉਨ੍ਹਾਂ ਨੇ ਅਖ਼ੀਰਲੇ ਸਾਹ ਲਏ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।