ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੁਭਾਈ ਪਟੇਲ ਦਾ ਦਿਹਾਂਤ

Thursday, Oct 29, 2020 - 01:27 PM (IST)

ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੁਭਾਈ ਪਟੇਲ ਦਾ ਦਿਹਾਂਤ

ਅਹਿਮਦਾਬਾਦ— ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੁਭਾਈ ਪਟੇਲ ਦਾ ਅੱਜ ਯਾਨੀ ਕਿ ਵੀਰਵਾਰ ਨੂੰ ਦਿਹਾਂਤ ਹੋ ਗਿਆ। ਪਟੇਲ 92 ਸਾਲ ਦੇ ਸਨ। ਸਾਹ ਲੈਣ 'ਚ ਤਕਲੀਫ਼ ਮਗਰੋਂ ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ। ਪਰਿਵਾਰ ਮੈਂਬਰਾਂ ਮੁਤਾਬਕ ਉਹ ਲੰਬੇ ਸਮੇਂ ਤੋਂ ਬੀਮਾਰ ਸਨ। 

ਇਹ ਵੀ ਪੜ੍ਹੋ: ਨੱਢਾ ਦਾ ਰਾਹੁਲ 'ਤੇ ਤਿੱਖਾ ਸ਼ਬਦੀ ਵਾਰ- 'ਸ਼ਹਿਜ਼ਾਦੇ ਆਪਣੇ ਭਰੋਸੇਮੰਦ ਦੇਸ਼ ਪਾਕਿਸਤਾਨ ਦੀ ਹੀ ਸੁਣ ਲੈਣ'

ਦੱਸ ਦੇਈਏ ਕਿ ਪਟੇਲ ਕੁਝ ਸਮੇਂ ਪਹਿਲਾਂ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਹਾਲਾਂਕਿ ਉਨ੍ਹਾਂ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਸੀ। ਸੂਬੇ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਪਟੇਲ ਦੇ ਪਰਿਵਾਰ ਨਾਲ ਗੱਲਬਾਤ ਕੀਤੀ ਅਤੇ ਦੁੱਖ ਜ਼ਾਹਰ ਕੀਤਾ। ਦੱਸਣਯੋਗ ਹੈ ਕਿ ਪਟੇਲ ਦੋ ਵਾਰ ਗੁਜਰਾਤ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਉਹ 1995 ਤੋਂ 1998 'ਚ ਸੂਬੇ ਦੇ ਮੁੱਖ ਮੰਤਰੀ ਬਣੇ ਸਨ ਪਰ 2001 ਵਿਚ ਉਨ੍ਹਾਂ ਨੂੰ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ। ਇਸ ਤੋਂ ਬਾਅਦ ਨਰਿੰਦਰ ਮੋਦੀ ਸੂਬੇ ਦੇ ਮੁੱਖ ਮੰਤਰੀ ਬਣੇ ਸਨ। 

ਇਹ ਵੀ ਪੜ੍ਹੋ: ਦੇਸ਼ ਦੇ ਹਰ ਨਾਗਰਿਕ ਨੂੰ ਮਿਲੇਗੀ ਕੋਰੋਨਾ ਦੀ ਵੈਕਸੀਨ, ਕੋਈ ਨਹੀਂ ਛੱਡਿਆ ਜਾਵੇਗਾ : PM ਮੋਦੀ

ਪਟੇਲ 6 ਵਾਰ ਗੁਜਰਾਤ ਵਿਧਾਨ ਸਭਾ ਦੇ ਮੈਂਬਰ ਰਹੇ। ਸਾਲ 2012 ਵਿਚ ਭਾਜਪਾ ਛੱਡਣ ਤੋਂ ਬਾਅਦ ਉਨ੍ਹਾਂ ਨੇ 'ਗੁਜਰਾਤ ਪਰਿਵਰਤਨ ਪਾਰਟੀ' ਬਣਾਈ, ਜਿਸ ਨੇ 2012 ਵਿਚ ਸੂਬਾਈ ਵਿਧਾਨ ਸਭਾ ਚੋਣਾਂ ਵਿਚ ਬੇਹੱਦ ਖਰਾਬ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ 2014 ਵਿਚ ਉਨ੍ਹਾਂ ਨੇ ਆਪਣੀ ਪਾਰਟੀ ਨੂੰ ਭਾਜਪਾ 'ਚ ਸ਼ਾਮਲ ਕਰ ਦਿੱਤਾ। ਦੱਸ ਦੇਈਏ ਕਿ ਜੂਨਾਗੜ੍ਹ ਜ਼ਿਲ੍ਹੇ ਦੇ ਵਿਸਾਵਦਰ ਸ਼ਹਿਰ ਵਿਚ 1928 'ਚ ਜਨਮੇ ਪਟੇਲ 1945 'ਚ ਬਤੌਰ ਪ੍ਰਚਾਰਕ ਰਾਸ਼ਟਰੀ ਸਵੈ-ਸੇਵਕ ਸੰਘ (ਆਰ. ਐੱਸ. ਐੱਸ.) ਵਿਚ ਸ਼ਾਮਲ ਹੋਏ। ਉਨ੍ਹਾਂ ਨੇ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ ਬਤੌਰ ਜਨ ਸੰਘ ਵਰਕਰ ਦੇ ਤੌਰ 'ਤੇ ਕੀਤੀ ਸੀ।

ਇਹ ਵੀ ਪੜ੍ਹੋ: ਦੇਵਤਾ ਨੂੰ ਖ਼ੁਸ਼ ਕਰਨ ਦੇ ਨਾਂ 'ਤੇ 4 ਜਨਾਨੀਆਂ ਨਾਲ ਹੈਵਾਨੀਅਤ, ਅਸ਼ਲੀਲ ਵੀਡੀਓ ਕੀਤੀ ਵਾਇਰਲ


author

Tanu

Content Editor

Related News