ਹਰਿਆਣਾ ਦੀ ਸਾਬਕਾ ਮੰਤਰੀ ਕਮਲਾ ਵਰਮਾ ਦਾ ਦਿਹਾਂਤ

Wednesday, Jun 09, 2021 - 03:46 AM (IST)

ਹਰਿਆਣਾ ਦੀ ਸਾਬਕਾ ਮੰਤਰੀ ਕਮਲਾ ਵਰਮਾ ਦਾ ਦਿਹਾਂਤ

ਯਮੁਨਾਨਗਰ - ਹਰਿਆਣਾ ਦੀ ਸਾਬਕਾ ਮੰਤਰੀ ਅਤੇ ਭਾਜਪਾ ਨੇਤਾ ਕਮਲਾ ਵਰਮਾ ਦਾ ਮੰਗਲਵਾਰ ਸ਼ਾਮ ਨੂੰ ਦਿਹਾਂਤ ਹੋ ਗਿਆ। ਉਹ 93 ਸਾਲ ਦੀ ਸਨ। ਕੋਵਿਡ-19 ਤੋਂ ਉਭਰਨ ਤੋਂ ਬਾਅਦ ਯਮੁਨਾਨਗਰ ਦੇ ਇੱਕ ਸਚਦੇਵਾ ਹਸਪਤਾਲ ’ਚ ਉਨ੍ਹਾਂ ਦਾ ਬਲੈਕ ਫੰਗਸ ਇਨਫੈਕਸ਼ਨ ਦਾ ਇਲਾਜ ਚਲ ਰਿਹਾ ਸੀ। ਹਸਪਤਾਲ ਦੇ ਇੱਕ ਡਾਕਟਰ ਨੇ ਦੱਸਿਆ ਕਿ ਵਰਮਾ ਦੀ ਤਬੀਅਤ ਅਚਾਨਕ ਵਿਗੜ ਗਈ ਅਤੇ ਸ਼ਾਮ ਲਗਭਗ 7.30 ਵਜੇ ਉਨ੍ਹਾਂ ਨੇ ਆਖਰੀ ਸਾਹ ਲਿਆ। ਉਨ੍ਹਾਂ ਨੂੰ 21 ਮਈ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

ਦੱਸ ਦਈਏ ਕਿ ਜਿਸ ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਉਸੇ ਹਸਪਤਾਲ ਦਾ ਉਨ੍ਹਾਂ ਨੇ ਸਾਲ 1992 ਵਿੱਚ ਬਤੋਰ ਸਿਹਤ ਮੰਤਰੀ ਉਦਘਾਟਨ ਕੀਤਾ ਸੀ। ਉਥੇ ਹੀ, ਉਨ੍ਹਾਂ ਨੇ ਇਸ ਹਸਪਤਾਲ ਵਿੱਚ ਆਖਰੀ ਸਾਹ ਲਿਆ। ਖ਼ਬਰਾਂ ਮੁਤਾਬਕ, ਸਾਬਕਾ ਮੰਤਰੀ ਕਮਲਾ ਵਰਮਾ ਪਿਛਲੇ ਦਿਨੀਂ ਕੋਰੋਨਾ ਤੋਂ ਪੀੜਤ ਪਾਈ ਗਈ ਸਨ। ਉਨ੍ਹਾਂ ਨੇ ਕੋਰੋਨਾ ਦਾ ਡਟ ਕੇ ਸਾਹਮਣਾ ਤਾਂ ਕਰ ਲਿਆ ਪਰ ਇਸ ਤੋਂ ਬਾਅਦ ਉਨ੍ਹਾਂ ਦੇ ਸਰੀਰ ਅਤੇ ਚਿਹਰੇ 'ਤੇ ਸੋਜ ਆ ਗਈ ਸੀ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News