ਹਰਿਆਣਾ ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਨੂੰ ED ਨੇ ਕੀਤਾ ਗ੍ਰਿਫ਼ਤਾਰ
Monday, Jan 08, 2024 - 02:54 PM (IST)
ਹਰਿਆਣਾ- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇੰਡੀਅਨ ਨੈਸ਼ਨਲ ਲੋਕਦਲ (ਇਨੈਲੋ) ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਅਤੇ ਉਨ੍ਹਾਂ ਦੇ ਸਾਥੀ ਕੁਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦੇਈਏ ਕਿ ਈਡੀ ਨੇ ਕੁਝ ਦਿਨ ਪਹਿਲਾਂ ਹੀ ਦਿਲਬਾਗ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਖਿਲਾਫ਼ ਛਾਪੇਮਾਰੀ ਦੌਰਾਨ ਵਿਦੇਸ਼ੀ ਹਥਿਆਰ, ਲਗਭਗ 300 ਕਾਰਤੂਸ, 5 ਕਰੋੜ ਰੁਪਏ ਨਕਦ ਅਤੇ 100 ਤੋਂ ਵੱਧ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਹਨ।
ਇਹ ਵੀ ਪੜ੍ਹੋ- ਸਾਬਕਾ ਵਿਧਾਇਕ ਦਿਲਬਾਗ ਦੇ ਘਰ ਈਡੀ ਦੀ ਛਾਪੇਮਾਰੀ, 5 ਕਰੋੜ ਨਕਦ ਤੇ ਸੋਨਾ ਬਰਾਮਦ
ਈਡੀ ਦੀ ਇਹ ਛਾਪੇਮਾਰੀ ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ 'ਚ ਗੈਰ-ਕਾਨੂੰਨੀ ਮਾਈਨਿੰਗ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਸਾਬਕਾ ਵਿਧਾਇਕ ਦਿਲਬਾਗ ਸਿੰਘ ਅਤੇ ਸੋਨੀਪਤ ਤੋਂ ਕਾਂਗਰਸ ਦੇ ਵਿਧਾਇਕ ਸੁਰਿੰਦਰ ਪੰਵਾਰ ਖਿਲਾਫ਼ ਕੀਤੀ ਗਈ। ਕੇਂਦਰੀ ਜਾਂਚ ਏਜੰਸੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (PMAL) ਦੀਆਂ ਧਾਰਾਵਾਂ ਤਹਿਤ ਯਮੁਨਾਨਗਰ, ਸੋਨੀਪਤ, ਮੋਹਾਲੀ, ਫਰੀਦਾਬਾਦ, ਚੰਡੀਗੜ੍ਹ ਅਤੇ ਕਰਨਾਲ 'ਚ ਦੋਹਾਂ ਨੇਤਾਵਾਂ ਅਤੇ ਸਬੰਧਤ ਇਕਾਈਆਂ ਦੇ ਲਗਭਗ 20 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ।
ਇਹ ਵੀ ਪੜ੍ਹੋ- ਇਕ ਤੋਂ ਬਾਅਦ ਇਕ ਆਪਸ 'ਚ ਟਕਰਾਈਆਂ 35 ਗੱਡੀਆਂ, 2 ਲੋਕਾਂ ਦੀ ਮੌਤ
ਦੱਸਣਯੋਗ ਹੈ ਕਿ ਦਿਲਬਾਗ ਸਿੰਘ ਯਮੁਨਾਨਗਰ ਤੋਂ ਇਨੈਲੋ ਦੇ ਵਿਧਾਇਕ ਰਹਿ ਚੁੱਕੇ ਹਨ। ਸੂਤਰਾਂ ਨੇ ਦੱਸਿਆ ਕਿ ਦਿਲਬਾਗ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਜੁੜੇ ਕੰਪਲੈਕਸਾਂ ਤੋਂ ਲਗਭਗ 5 ਕਰੋੜ ਨਕਦ, ਗੈਰ-ਕਾਨੂੰਨੀ ਵਿਦੇਸ਼ ਨਿਰਮਿਤ ਹਥਿਆਰ, 100 ਤੋਂ ਵੱਧ ਸ਼ਰਾਬ ਦੀਆਂ ਬੋਤਲਾਂ, 4-5 ਕਿਲੋਗ੍ਰਾਮ ਸੋਨਾ ਬਰਾਮਦ ਕੀਤੇ ਗਏ ਹਨ। ਇਹ ਛਾਪੇਮਾਰੀ ਯਮੁਨਾਨਗਰ ਅਤੇ ਆਲੇ-ਦੁਆਲੇ ਦੇ ਜ਼ਿਲ੍ਹਿਆਂ 'ਚ ਗੈਰ-ਕਾਨੂੰਨੀ ਮਾਈਨਿੰਗ ਦੀ ਜਾਂਚ ਲਈ ਹਰਿਆਣਾ ਪੁਲਸ ਵਲੋਂ ਹਾਲ ਹੀ 'ਚ ਦਰਜ ਕੀਤੀਆਂ ਕਈ FIRs ਤੋਂ ਮਨੀ ਲਾਂਡਰਿੰਗ ਦਾ ਇਹ ਮਾਮਲਾ ਸਾਹਮਣੇ ਆਇਆ ਹੈ। ਇਹ FIR ਪਿਛਲੇ ਸਮੇਂ ਦੌਰਾਨ ਲੀਜ਼ ਦੀ ਮਿਆਦ ਖਤਮ ਹੋਣ ਅਤੇ ਅਦਾਲਤ ਦੇ ਹੁਕਮਾਂ ਤੋਂ ਬਾਅਦ ਵੀ ਪੱਥਰ, ਬੱਜਰੀ ਅਤੇ ਰੇਤ ਦੀ ਕਥਿਤ ਨਾਜਾਇਜ਼ ਮਾਈਨਿੰਗ ਦੀ ਜਾਂਚ ਲਈ ਦਰਜ ਕੀਤੀਆਂ ਗਈਆਂ ਸਨ।
ਇਹ ਵੀ ਪੜ੍ਹੋ- ਸੀਤ ਲਹਿਰ ਦਾ ਕਹਿਰ ਜਾਰੀ, 14 ਜਨਵਰੀ ਤੱਕ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ 'ਚ ਛੁੱਟੀਆਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8