ਹਿਮਾਚਲ ਪ੍ਰਦੇਸ਼ ਦੀ ਸਾਬਕਾ ਮੰਤਰੀ ਸ਼ਿਆਮਾ ਸ਼ਰਮਾ ਦਾ ਦਿਹਾਂਤ

Monday, Sep 21, 2020 - 11:24 PM (IST)

ਹਿਮਾਚਲ ਪ੍ਰਦੇਸ਼ ਦੀ ਸਾਬਕਾ ਮੰਤਰੀ ਸ਼ਿਆਮਾ ਸ਼ਰਮਾ ਦਾ ਦਿਹਾਂਤ

ਸ਼ਿਮਲਾ - ਹਿਮਾਚਲ ਪ੍ਰਦੇਸ਼ ਦੀ ਸਾਬਕਾ ਮੰਤਰੀ ਸ਼ਿਆਮਾ ਸ਼ਰਮਾ ਦਾ ਚੰਡੀਗੜ੍ਹ ਦੇ ਇੱਕ ਹਸਪਤਾਲ 'ਚ ਸੋਮਵਾਰ ਨੂੰ ਦਿਹਾਂਤ ਹੋ ਗਿਆ। ਭਾਰਤੀ ਜਨਤਾ ਪਾਰਟੀ ਦੇ ਇੱਕ ਬੁਲਾਰਾ ਨੇ ਇਹ ਜਾਣਕਾਰੀ ਦਿੱਤੀ। ਉਥੇ ਹੀ, ਵਧੀਕ ਮੁੱਖ ਸਕੱਤਰ (ਸਿਹਤ) ਆਰ. ਡੀ. ਧੀਮਾਨ ਨੇ ਕਿਹਾ ਕਿ ਸ਼ਰਮਾ ਨੂੰ ਚੰਡੀਗੜ੍ਹ ਹਸਪਤਾਲ 'ਚ ਰੈਫਰ ਕੀਤੇ ਜਾਣ ਤੋਂ ਪਹਿਲਾਂ ਨਾਹਨ ਹਸਪਤਾਲ 'ਚ ਉਨ੍ਹਾਂ ਦਾ ਨਮੂਨਾ ਕੋਵਿਡ-19 ਜਾਂਚ ਲਈ ਭੇਜਿਆ ਗਿਆ ਸੀ। ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੀ ਜਾਂਚ ਰਿਪੋਰਟ ਪਾਜ਼ੇਟਿਵ ਆਈ।

ਭਾਜਪਾ ਬੁਲਾਰਾ ਨੇ ਕਿਹਾ ਕਿ ਸ਼ਰਮਾ (70) ਪਿਛਲੇ ਕੁੱਝ ਦਿਨਾਂ ਤੋਂ ਬੀਮਾਰ ਸਨ ਅਤੇ ਚੰਡੀਗੜ੍ਹ ਸਥਿਤ ਹਸਪਤਾਲ 'ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ, ਪ੍ਰਦੇਸ਼ ਭਾਜਪਾ ਪ੍ਰਧਾਨ ਅਤੇ ਸ਼ਿਮਲਾ ਤੋਂ ਸੰਸਦ ਮੈਂਬਰ ਸੁਰੇਸ਼ ਕਸ਼ਿਅਪ ਅਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਸਮੇਤ ਕਈ ਨੇਤਾਵਾਂ ਨੇ ਸ਼ਰਮਾ ਦੇ ਦਿਹਾਂਤ 'ਤੇ ਸੋਗ ਪ੍ਰਗਟਾਇਆ ਹੈ।


author

Inder Prajapati

Content Editor

Related News