ਜੰਮੂ-ਕਸ਼ਮੀਰ ਦੇ ਸਾਬਕਾ IAS ਅਧਿਕਾਰੀ ਨੇ ਫੜਿਆ ਕਾਂਗਰਸ ਦਾ ਪੱਲਾ
Thursday, Mar 28, 2019 - 01:09 PM (IST)

ਜੰਮੂ (ਭਾਸ਼ਾ)— ਜੰਮੂ-ਕਸ਼ਮੀਰ 'ਚ ਉਮਰ ਅਬਦੁੱਲਾ ਸਰਕਾਰ ਦੌਰਾਨ 659 ਨਵੀਆਂ ਪ੍ਰਸ਼ਾਸਨਿਕ ਇਕਾਈਆਂ ਦੇ ਨਿਰਮਾਣ 'ਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਸੇਵਾਮੁਕਤ ਸੀਨੀਅਰ ਆਈ. ਏ. ਐੱਸ. ਅਧਿਕਾਰੀ ਵਿਨੋਦ ਕੌਲ ਕਾਂਗਰਸ ਵਿਚ ਸ਼ਾਮਲ ਹੋ ਗਏ। ਕਾਂਗਰਸ ਦੇ ਸਾਬਕਾ ਮੰਤਰੀ ਮਨੋਹਰ ਨਾਥ ਕੌਲ ਦੇ ਬੇਟੇ ਵਿਨੋਦ ਕੌਲ ਜੰਮੂ-ਕਸ਼ਮੀਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਗੁਲਾਮ ਅਹਿਮਦ ਮੀਰ ਦੀ ਹਾਜ਼ਰੀ ਵਿਚ ਕਾਂਗਰਸ ਵਿਚ ਸ਼ਾਮਲ ਹੋਏ।
ਵਿਨੋਦ ਕੌਲ ਨੇ ਦੱਸਿਆ ਕਿ ਮੈਂ ਬੁੱਧਵਾਰ ਨੂੰ ਸ਼੍ਰੀਨਗਰ ਵਿਚ ਹੋਏ ਇਕ ਪ੍ਰੋਗਰਾਮ 'ਚ ਕਾਂਗਰਸ ਵਿਚ ਸ਼ਾਮਲ ਹੋ ਗਿਆ ਹਾਂ। ਇਹ ਇਕ ਤਰ੍ਹਾਂ ਨਾਲ ਮੇਰੇ ਲਈ ਘਰ ਵਾਪਸੀ ਹੈ, ਕਿਉਂਕਿ ਮੈਂ ਉਸ ਪਰਿਵਾਰ ਨਾਲ ਸਬੰਧ ਰੱਖਦਾ ਹਾਂ ਜੋ ਜੰਮੂ-ਕਸ਼ਮੀਰ ਵਿਚ ਕਾਂਗਰਸ ਨਾਲ ਜੁੜਿਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਮੈਂ ਸਿਆਸਤ ਵਿਚ ਆਇਆ ਹਾਂ, ਇਸ ਦੀ ਇਕਮਾਤਰ ਵਜ੍ਹਾ ਕਾਂਗਰਸ ਹੈ। ਲਿਹਾਜਾ ਮੈਂ ਆਪਣੇ ਪਿਤਾ ਮਨੋਹਰ ਨਾਥ ਕੌਲ ਦੇ ਨਕਸ਼ੇ-ਕਦਮਾਂ 'ਤੇ ਚੱਲਦੇ ਹੋਏ ਸਿਆਸੀ ਯਾਤਰਾ ਸ਼ੁਰੂ ਕੀਤੀ।