CBI ਦੀ ਵੱਡੀ ਕਾਰਵਾਈ : ICICI ਦੀ ਸਾਬਕਾ CEO ਚੰਦਾ ਕੋਚਰ ਪਤੀ ਦੀਪਕ ਸਮੇਤ ਗ੍ਰਿਫ਼ਤਾਰ
Saturday, Dec 24, 2022 - 01:33 AM (IST)
ਨਵੀਂ ਦਿੱਲੀ: ਸੀ.ਬੀ.ਆਈ. ਨੇ ਆਈ.ਸੀ.ਆਈ.ਸੀ.ਆਈ. ਬੈਂਕ ਦੀ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਪ੍ਰਬੰਧ ਨਿਰਦੇਸ਼ਕ ਚੰਦਾ ਕੋਚਰ ਅਤੇ ਉਨ੍ਹਾਂ ਦੇ ਪਤੀ ਦੀਪਕ ਕੋਚਰ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਗ੍ਰਿਫ਼ਤਾਰੀ ਬੈਂਕ ਦੁਆਰਾ 2012 ਵਿਚ ਵੀਡੀਓਕਾਨ ਸਮੂਹ ਨੂੰ ਮਨਜ਼ੂਰ ਕੀਤੇ ਗਏ ਕਰਜ਼ੇ ਵਿਚ ਕਥਿਤ ਧੋਖਾਧੜੀ ਅਤੇ ਬੇਨਿਯਮੀਆਂ ਦੇ ਮਾਮਲੇ ਵਿਚ ਕੀਤੀ ਗਈ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ - Man vs Wild ਦੇ Bear Grylls ਨੂੰ ਦਿੱਲੀ ਹਾਈਕੋਰਟ ਨੇ ਭੇਜਿਆ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ
ਉਨ੍ਹਾਂ ਕਿਹਾ ਕਿ ਸੀ.ਬੀ.ਆਈ. ਨੇ ਚੰਦਾ ਕੋਚਰ, ਉਸ ਦੇ ਪਤੀ ਅਤੇ ਵੀਡੀਓਕਾਨ ਸਮੂਹ ਦੇ ਵੇਣੂਗੋਪਾਲ ਧੂਤ ਦੇ ਨਾਲ-ਨਾਲ ਨੂਪਾਵਰ ਰੀਨਿਊਏਬਲਜ਼, ਸੁਪਰੀਮ ਐਨਰਜੀ, ਵੀਡੀਓਕਾਨ ਇੰਟਰਨੈਸ਼ਨਲ ਇਲੈਕਟ੍ਰੋਨਿਕਸ ਲਿਮਟਿਡ ਅਤੇ ਵੀਡੀਓਕਾਨ ਇੰਡਸਟਰੀਜ਼ ਲਿਮਟਿਡ ਦੇ ਖ਼ਿਲਾਫ਼ ਅਪਰਾਧਿਕ ਸਾਜ਼ਿਸ਼ ਅਤੇ ਭ੍ਰਿਸ਼ਟਾਚਾਰ ਦੀ ਰੋਕਥਾਮ ਨਾਲ ਸਬੰਧਤ ਆਈਪੀਸੀ ਧਾਰਾਵਾਂ ਦੇ ਤਹਿਤ ਐਫਆਈਆਰ ਦਰਜ ਕੀਤੀ ਹੈ। ਐਕਟ ਤਹਿਤ ਮੁਲਜ਼ਮ ਵਜੋਂ ਦਰਜ ਕੀਤਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਕੇਂਦਰ ਸਰਕਾਰ ਵੱਲੋਂ ਨਵੇਂ ਸਾਲ ਦਾ ਤੋਹਫ਼ਾ, ਗਰੀਬਾਂ ਨੂੰ 2023 'ਚ ਵੀ ਮਿਲੇਗਾ ਮੁਫ਼ਤ ਰਾਸ਼ਨ
ਉਨ੍ਹਾਂ ਦੱਸਿਆ ਕਿ ਇਹ ਦੋਸ਼ ਹੈ ਕਿ ਵੀਡੀਓਕਾਨ ਦੇ ਪ੍ਰਮੋਟਰ ਵੇਣੂਗੋਪਾਲ ਧੂਤ ਨੇ 2012 ਵਿਚ ਵੀਡੀਓਕਾਨ ਸਮੂਹ ਨੂੰ ਆਈ.ਸੀ.ਆਈ.ਸੀ.ਆਈ. ਬੈਂਕ ਤੋਂ 3,250 ਕਰੋੜ ਰੁਪਏ ਦਾ ਕਰਜ਼ਾ ਲੈਣ ਤੋਂ ਬਾਅਦ ਕਥਿਤ ਤੌਰ 'ਤੇ ਨੂਪਾਵਰ ਵਿਚ ਕਰੋੜਾਂ ਰੁਪਏ ਦਾ ਨਿਵੇਸ਼ ਕੀਤਾ ਸੀ। ਸੀ. ਬੀ. ਆਈ. ਨੇ 2019 ਵਿਚ ਐੱਫ.ਆਈ.ਆਰ. ਦਰਜ ਕਰਨ ਤੋਂ ਬਾਅਦ ਇਕ ਬਿਆਨ ਵਿਚ ਕਿਹਾ ਸੀ ਕਿ ਇਹ ਦੋਸ਼ ਲਗਾਇਆ ਗਿਆ ਸੀ ਕਿ ਮੁਲਜ਼ਮਾਂ ਨੇ ਆਈ.ਸੀ.ਆਈ.ਸੀ.ਆਈ. ਬੈਂਕ ਨੂੰ ਧੋਖਾ ਦੇਣ ਦੀ ਅਪਰਾਧਿਕ ਸਾਜ਼ਿਸ਼ ਵਿਚ ਨਿੱਜੀ ਕੰਪਨੀਆਂ ਨੂੰ ਕੁਝ ਲੋਨ ਮਨਜ਼ੂਰ ਕੀਤੇ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।