ਜੰਮੂ ਕਸ਼ਮੀਰ ਦੇ ਸਾਬਕਾ CM ਦੀ ਵਿਗੜੀ ਸਿਹਤ, ਹਸਪਤਾਲ ''ਚ ਦਾਖਲ
Saturday, Oct 04, 2025 - 11:04 PM (IST)

ਸ਼੍ਰੀਨਗਰ- ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਖ ਅਬਦੁੱਲਾ ਨੂੰ ਸ਼ਨੀਵਾਰ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਪਾਰਟੀ ਨੇਤਾਵਾਂ ਅਨੁਸਾਰ 87 ਸਾਲਾ ਅਬਦੁੱਲਾ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਮਹਿਸੂਸ ਕਰ ਰਹੇ ਸਨ।
ਸੂਤਰਾਂ ਮੁਤਾਬਕ, ਉਨ੍ਹਾਂ ਨੂੰ ਪੇਟ 'ਚ ਇਨਫੈਕਸ਼ਨ ਹੋਣ ਕਾਰਨ ਸ਼੍ਰੀਨਗਰ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਦੀ ਨਿਗਰਾਨੀ 'ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਹੁਣ ਸਥਿਰ ਹੈ।
ਪਾਰਟੀ ਨੇਤਾਵਾਂ ਨੇ ਦੱਸਿਆ ਕਿ ਫਾਰੂਖ ਅਬਦੁੱਲਾ ਦੀ ਸਿਹਤ 'ਚ ਲਗਾਤਾਰ ਸੁਧਾਰ ਹੋ ਰਿਹਾ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ। ਜ਼ਿਕਰਯੋਗ ਹੈ ਕਿ ਫਾਰੂਖ ਅਬਦੁੱਲਾ, ਜੰਮੂ-ਕਸ਼ਮੀਰ ਦੇ ਮੌਜੂਦਾ ਮੁੱਖ ਮੰਤਰੀ ਉਮਰ ਅਬਦੁੱਲਾ ਦੇ ਪਿਤਾ ਹਨ ਅਤੇ ਪ੍ਰਦੇਸ਼ ਦੀ ਰਾਜਨੀਤੀ 'ਚ ਇਕ ਸੀਨੀਅਰ ਅਤੇ ਅਨੁਭਵੀ ਨੇਤਾ ਮੰਨੇ ਜਾਂਦੇ ਹਨ।