ਝਾਰਖੰਡ ਦੇ ਸਾਬਕਾ CM ਚੰਪਈ ਸੋਰੇਨ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖਲ
Friday, Jan 17, 2025 - 09:28 PM (IST)

ਜਮਸ਼ੇਦਪੁਰ, (ਭਾਸ਼ਾ)- ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਈ ਸੋਰੇਨ ਨੂੰ ਪੇਟ ਦੀ ਬੀਮਾਰੀ ਕਾਰਨ ਸ਼ੁੱਕਰਵਾਰ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਸਰਾਏਕੇਲਾ ਵਿਧਾਨ ਸਭਾ ਸੀਟ ਤੋਂ ਭਾਜਪਾ ਵਿਧਾਇਕ ਚੰਪਈ ਸੋਰੇਨ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਹਨ।
ਸੋਰੇਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇਕ ਪੋਸਟ ਵਿਚ ਕਿਹਾ ਕਿ ਸਿਹਤ ਸਬੰਧੀ ਪੇਚੀਦਗੀਆਂ ਕਾਰਨ ਅੱਜ ਸਵੇਰੇ ਟਾਟਾ ਮੇਨ ਹਸਪਤਾਲ (ਜਮਸ਼ੇਦਪੁਰ) ਵਿਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਮੁਤਾਬਕ, ਚਿੰਤਾ ਦੀ ਕੋਈ ਗੱਲ ਨਹੀਂ ਹੈ।
ਉਨ੍ਹਾਂ ਕਿਹਾ ਕਿ ਹੁਣ ਮੈਂ ਬਹੁਤ ਬਿਹਤਰ ਮਹਿਸੂਸ ਕਰ ਰਿਹਾ ਹਾਂ ਅਤੇ ਬਹੁਤ ਜਲਦੀ ਹੀ ਪੂਰੀ ਤਰ੍ਹਾਂ ਸਿਹਤਮੰਦ ਹੋ ਕੇ ਤੁਹਾਡੇ ਸਾਰਿਆਂ ਵਿਚ ਵਾਪਸ ਮੁੜ ਆਵਾਂਗਾ।