ਭਾਜਪਾ ''ਚ ਸ਼ਾਮਲ ਹੋ ਸਕਦੇ ਹਨ ਝਾਰਖੰਡ ਦੇ ਸਾਬਕਾ CM ਚੰਪਈ ਸੋਰੇਨ

Saturday, Aug 17, 2024 - 07:28 AM (IST)

ਭਾਜਪਾ ''ਚ ਸ਼ਾਮਲ ਹੋ ਸਕਦੇ ਹਨ ਝਾਰਖੰਡ ਦੇ ਸਾਬਕਾ CM ਚੰਪਈ ਸੋਰੇਨ

ਨੈਸ਼ਨਲ ਡੈਸਕ : ਝਾਰਖੰਡ ਸੱਤਾਧਾਰੀ ਪਾਰਟੀ ਝਾਰਖੰਡ ਮੁਕਤੀ ਪਾਰਟੀ (ਝਾਮੁਮੋ) ਨੂੰ ਇਕ ਵੱਡਾ ਝਟਕਾ ਲੱਗਾ ਹੈ। ਸੂਤਰਾਂ ਅਨੁਸਾਰ ਰਾਜ ਦੇ ਸਾਬਕਾ ਮੁੱਖ ਮੰਤਰੀ ਚੰਪਈ ਸੋਰੇਨ ਅਤੇ ਸਾਬਕਾ ਵਿਧਾਇਕ ਲੋਬਿਨ ਹੇਨਬ੍ਰਮ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਸੋਰੇਨ ਅਗਲੇ ਇਕ-ਦੋ ਦਿਨਾਂ ਵਿਚ ਦਿੱਲੀ ਵਿਚ ਭਾਜਪਾ ਦੇ ਪ੍ਰਮੁੱਖ ਨੇਤਾਵਾਂ ਨਾਲ ਮੁਲਾਕਾਤ ਕਰ ਸਕਦੇ ਹਨ ਅਤੇ ਉਮੀਦ ਹੈ ਕਿ ਉਹ ਦਿੱਲੀ ਵਿਚ ਹੀ ਭਾਜਪਾ ਦੀ ਮੈਂਬਰਸ਼ਿਪ ਲੈਣਗੇ।

ਝਾਰਖੰਡ ਵਿਚ ਇਸ ਸਾਲ ਦੇ ਅੰਤ ਵਿਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਸੰਭਾਵਨਾ ਹੈ ਕਿ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਚੰਪਈ ਸੋਰੇਨ ਦੀ ਨਾਰਾਜ਼ਗੀ ਵਧ ਗਈ ਹੈ। ਸੋਰੇਨ ਨੂੰ ਉਸ ਸਮੇਂ ਸੂਬੇ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ ਜਦੋਂ ਸੂਬੇ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਜ਼ਮੀਨ ਘੁਟਾਲੇ ਦੇ ਮਾਮਲੇ ਵਿਚ ਜੇਲ੍ਹ ਭੇਜਿਆ ਗਿਆ ਸੀ। ਹੇਮੰਤ ਸੋਰੇਨ ਨੂੰ ਪੰਜ ਮਹੀਨੇ ਦੀ ਸਜ਼ਾ ਕੱਟਣ ਤੋਂ ਬਾਅਦ 28 ਜੂਨ ਨੂੰ ਰਿਹਾਅ ਕੀਤਾ ਗਿਆ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਚੰਪਈ ਸੋਰੇਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਉਦੋਂ ਤੋਂ ਹੀ ਚੰਪਈ ਸੋਰੇਨ ਦੇ ਨਾਰਾਜ਼ ਹੋਣ ਦੀਆਂ ਖਬਰਾਂ ਆ ਰਹੀਆਂ ਹਨ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


author

Sandeep Kumar

Content Editor

Related News