ਸਾਬਕਾ ਕਾਨੂੰਨ ਮੰਤਰੀ ਨੇ ਕੋਰੋਨਾ ਨੂੰ ਕਾਬੂ ਕਰਨ ਲਈ ਸੁਪਰੀਮ ਕੋਰਟ ਦੇ ਦਖਲ ਦੀ ਕੀਤੀ ਮੰਗ

Saturday, Apr 17, 2021 - 03:52 AM (IST)

ਸਾਬਕਾ ਕਾਨੂੰਨ ਮੰਤਰੀ ਨੇ ਕੋਰੋਨਾ ਨੂੰ ਕਾਬੂ ਕਰਨ ਲਈ ਸੁਪਰੀਮ ਕੋਰਟ ਦੇ ਦਖਲ ਦੀ ਕੀਤੀ ਮੰਗ

ਨਵੀਂ ਦਿੱਲੀ - ਭਾਰਤ ਵਿਚ ਸ਼ੁੱਕਰਵਾਰ ਨੂੰ ਕੋਵਿਡ-19 ਦੇ ਲਗਭਗ 2 ਲੱਖ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਕੁਮਾਰ ਨੇ ਸੁਪਰੀਮ ਕੋਰਟ ਨੂੰ ਚਿੱਠੀ ਲਿਖ ਕੇ ਕੋਰੋਨਾ ਕਾਰਨ ਬਣੇ ਹਾਲਾਤ ਨਾਲ ਸਿੱਝਣ ਲਈ ਖੁਦ ਹੀ ਨੋਟਿਸ ਲੈਂਦਿਆਂ ਇਸ ਮਾਮਲੇ ਵਿਚ ਦਖਲ ਦੇਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ- ਚੈੱਕ ਬਾਊਂਸ: ਹੁਣ 1 ਸਾਲ ’ਚ ਦਰਜ ਸਾਰੇ ਮਾਮਲੇ ਜੋੜ ਕੇ ਚੱਲੇਗਾ ਕੇਸ

ਅਸ਼ਵਨੀ ਕੁਮਾਰ ਨੇ ਭਾਰਤ ਦੇ ਮੁੱਖ ਜੱਜ ਨੂੰ ਲਿਖੀ ਚਿੱਠੀ ਵਿਚ ਸਾਰੇ ਧਾਰਮਿਕ ਅਤੇ ਸਿਆਸੀ ਪ੍ਰੋਗਰਾਮਾਂ ’ਤੇ ਰੋਕ ਲਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਲਿਖਿਆ, ‘‘ਮਨੁੱਖੀ ਜੀਵਨ ’ਤੇ ਖਤਰੇ ਦੀ ਗੰਭੀਰਤਾ ਨੂੰ ਦੇਖਦਿਆਂ ਇਸ ਅਦਾਲਤ ਦੀ ਸੰਵਿਧਾਨਿਕ ਜ਼ਿੰਮੇਵਾਰੀ ਹੈ ਕਿ ਉਹ ਨਾਗਰਿਕਾਂ ਦੀ ਜ਼ਿੰਦਗੀ ਦੀ ਰਾਖੀ ਅਤੇ ਸੁਰੱਖਿਆ ਕਰੇ। ਅਦਾਲਤ ਖੁਦ ਹੀ ਨੋਟਿਸ ਲੈ ਕੇ ਕੇਂਦਰ ਅਤੇ ਸੂਬਿਆਂ ਨੂੰ ਸਿਆਸੀ ਰੈਲੀਆਂ, ਵਿਰੋਧ ਪ੍ਰਦਰਸ਼ਨਾਂ, ਧਾਰਮਿਕ ਅਤੇ ਹੋਰ ਸਮਾਗਮਾਂ ਵਿਚ 50 ਤੋਂ ਵੱਧ ਲੋਕਾਂ ਦੇ ਸ਼ਾਮਲ ਹੋਣ ’ਤੇ ਹਾਲਾਤ ਦੇ ਕੰਟਰੋਲ ਵਿਚ ਆਉਣ ਤੱਕ ਰੋਕ ਲਾਉਣ ਦਾ ਨਿਰਦੇਸ਼ ਜਾਰੀ ਕਰ ਸਕਦੀ ਹੈ।’’

ਇਹ ਵੀ ਪੜ੍ਹੋ- ਭਰਜਾਈ ਕਰ ਰਹੀ ਸੀ ਫੋਨ 'ਤੇ ਗੱਲਾਂ, ਨਨਾਣ ਨੇ ਰੋਕਿਆ ਤਾਂ ਕਰ 'ਤਾ ਕਤਲ

ਸਾਬਕਾ ਕਾਨੂੰਨ ਮੰਤਰੀ ਨੇ ਕੋਵਿਡ-19 ਵੈਕਸੀਨ ਦੀ ਬਰਾਮਦ ’ਤੇ ਰੋਕ ਲਾਉਣ ਅਤੇ ਵਾਇਰਸ ਖ਼ਿਲਾਫ਼ ਪ੍ਰਭਾਵੀ ਹੋਣ ’ਤੇ ਟੀਕੇ ਦੀ ਦਰਾਮਦ ਕਰਨ ਦੀ ਇਜਾਜ਼ਤ ਦੇਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਦਾਲਤ ਸਾਰੇ ਉਮਰ ਵਰਗ ਦੇ ਲੋਕਾਂ ਨੂੰ ਜਿਥੋਂ ਤੱਕ ਸੰਭਵ ਹੋਵੇ, ਵੈਕਸੀਨ ਦੇਣ ਦਾ ਨਿਰਦੇਸ਼ ਦੇ ਸਕਦੀ ਹੈ ਪਰ ਖਾਸ ਤੌਰ ’ਤੇ ਬਜ਼ੁਰਗਾਂ ਅਤੇ ਕਮਜ਼ੋਰ ਲੋਕਾਂ ਨੂੰ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੂੰ ਦੇਸ਼ ਵਿਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਕਾਰਨ ਮਨੁੱਖੀ ਜੀਵਨ ’ਤੇ ਮੰਡਰਾਉਂਦੇ ਖਤਰੇ ਦਾ ਨਿਆਇਕ ਨੋਟਿਸ ਲੈਣਾ ਚਾਹੀਦਾ ਹੈ।

ਇਹ ਵੀ ਪੜ੍ਹੋ- ਭਰਜਾਈ ਕਰ ਰਹੀ ਸੀ ਫੋਨ 'ਤੇ ਗੱਲਾਂ, ਨਨਾਣ ਨੇ ਰੋਕਿਆ ਤਾਂ ਕਰ 'ਤਾ ਕਤਲ

ਉੱਤਰਾਖੰਡ ਦੇ ਹਰਿਦੁਆਰ ਵਿਚ ਕੁੰਭ ਮੇਲੇ ਦਾ ਹਵਾਲਾ ਦਿੰਦਿਆਂ ਉਨ੍ਹਾਂ ਇਸ ਨੂੰ ਵਾਇਰਸ ਫੈਲਾਉਣ ਵਾਲਾ ਕਰਾਰ ਦਿੱਤਾ, ਜਿਥੇ ਲਗਭਗ 2 ਹਜ਼ਾਰ ਲੋਕਾਂ ਦੇ ਕੋਰੋਨਾ ਇਨਫੈਕਟਿਡ ਹੋਣ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਕੋਵਿਡ-19 ਦੇ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਚੋਣਾਂ ਵਾਲੇ ਸੂਬਿਆਂ ਵਿਚ ਹੋ ਰਹੀਆਂ ਸਿਆਸੀ ਰੈਲੀਆਂ ਦਾ ਵੀ ਹਵਾਲਾ ਦਿੱਤਾ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


author

Inder Prajapati

Content Editor

Related News