ਕਾਂਗਰਸ ਨੂੰ ਵੱਡਾ ਝਟਕਾ, ਮਹਾਰਾਸ਼ਟਰ ਦੇ ਸਾਬਕਾ CM ਅਸ਼ੋਕ ਚੌਹਾਨ ਨੇ ਦਿੱਤਾ ਅਸਤੀਫ਼ਾ
Monday, Feb 12, 2024 - 01:26 PM (IST)
ਮੁੰਬਈ- ਕਾਂਗਰਸ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਕ ਹੋਰ ਵੱਡਾ ਝਟਕਾ ਲੱਗਾ ਹੈ। ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਦਿੱਗਜ ਨੇਤਾ ਅਸ਼ੋਕ ਚੌਹਾਨ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਵਿਧਾਇਕ ਅਹੁਦਾ ਵੀ ਛੱਡ ਦਿੱਤਾ ਹੈ। ਅਸ਼ੋਕ ਚੌਹਾਨ ਨੇ ਵਿਧਾਨ ਸਭਾ ਸਪੀਕਰ ਰਾਹੁਲ ਨਾਰਵੇਕਰ ਨੂੰ ਅਸਤੀਫ਼ਾ ਸੌਂਪਿਆ। ਸੂਤਰਾਂ ਅਨੁਸਾਰ ਅਸ਼ੋਕ ਚੌਹਾਨ 13 ਵੱਡੇ ਨੇਤਾਵਾਂ ਨਾਲ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ। ਇਸ ਦੇ ਨਾਲ ਮਹਾਰਾਸ਼ਟਰ 'ਚ ਸਿਆਸੀ ਹੱਲਚੱਲ ਤੇਜ਼ ਹੋ ਗਈ ਹੈ।
ਇਹ ਵੀ ਪੜ੍ਹੋ : PM ਮੋਦੀ ਨੇ ਇਕ ਲੱਖ ਤੋਂ ਵੱਧ ਲੋਕਾਂ ਨੂੰ ਦਿੱਤੇ ਸਰਕਾਰੀ ਨੌਕਰੀਆਂ ਦੇ ਭਰਤੀ ਪੱਤਰ
ਚੌਹਾਨ ਦਸੰਬਰ 2008 ਤੋਂ ਨਵੰਬਰ 2010 ਤੱਕ ਮਹਾਰਾਸ਼ਟਰ ਦੇ ਮੁੱਖ ਮੰਤਰੀ ਰਹੇ ਹਨ। ਦਸੰਬਰ 2008 'ਚ ਮੁੰਬਈ ਅੱਤਵਾਦੀ ਹਮਲੇ ਤੋਂ ਬਾਅਦ ਜਦੋਂ ਵਿਲਾਸਰਾਵ ਦੇਸ਼ਮੁਖ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਇਆ ਗਿਆ, ਉਦੋਂ ਚੌਹਾਨ ਨੇ ਅਹੁਦਾ ਸੰਭਾਲਿਆ। ਉਹ ਮਹਾਰਾਸ਼ਟਰ ਦੇ ਸੰਸਕ੍ਰਿਤੀ ਵਿਭਾਗ, ਉਦਯੋਗ ਵਰਗੀਆਂ ਜ਼ਿੰਮੇਵਾਰੀਆਂ ਵੀ ਸੰਭਾਲ ਚੁੱਕੇ ਹਨ। ਅਸ਼ੋਕ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਸ਼ੰਕਰ ਰਾਵ ਚੌਹਾਨ ਦੇ ਪੁੱਤਰ ਹਨ। ਮਹਾਰਾਸ਼ਟਰ ਦੇ ਇਤਿਹਾਸ 'ਚ ਪਹਿਲੀ ਵਾਰ ਪਿਤਾ ਅਤੇ ਪੁੱਤਰ ਦੋਹਾਂ ਨੇ ਮੁੱਖ ਮੰਤਰੀ ਨੇ ਅਹੁਦਾ ਸੰਭਾਲਿਆ। ਉਹ ਨਾਂਦੇੜ ਦੇ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8