ਸਾਬਕਾ ਮੰਤਰੀ ਬੀ. ਨਾਗੇਂਦਰ ਨੂੰ ਈਡੀ ਨੇ ਕੀਤਾ ਗ੍ਰਿਫ਼ਤਾਰ, ਮਨੀ ਲਾਂਡਰਿੰਗ ਮਾਮਲੇ ''ਚ ਹੋਈ ਕਾਰਵਾਈ
Saturday, Jul 13, 2024 - 05:28 AM (IST)
ਨੈਸ਼ਨਲ ਡੈਸਕ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਰਨਾਟਕ ਮਹਾਰਿਸ਼ੀ ਵਾਲਮੀਕਿ ਅਨੁਸੂਚਿਤ ਜਨਜਾਤੀ ਵਿਕਾਸ ਨਿਗਮ ਲਿਮਟਿਡ ਵਿਚ ਕਥਿਤ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਦੀ ਜਾਂਚ ਦੇ ਸਿਲਸਿਲੇ ਵਿਚ ਸੂਬੇ ਦੇ ਸਾਬਕਾ ਮੰਤਰੀ ਅਤੇ ਕਾਂਗਰਸੀ ਨੇਤਾ ਬੀ. ਨਾਗੇਂਦਰ ਨੂੰ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਵਿਧਾਇਕ ਨੂੰ ਕਰੀਬ 10.30 ਵਜੇ ਏਜੰਸੀ ਦੇ ਦਫ਼ਤਰ 'ਚ ਨਜ਼ਰਬੰਦ ਕੀਤਾ ਗਿਆ। ਉਸ ਤੋਂ 13 ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ ਗਈ। ਉਨ੍ਹਾਂ ਨੂੰ ਸਵੇਰੇ ਉਨ੍ਹਾਂ ਦੀ ਰਿਹਾਇਸ਼ ਤੋਂ ਈਡੀ ਦਫ਼ਤਰ ਲਿਜਾਇਆ ਗਿਆ।
ਇਹ ਵੀ ਪੜ੍ਹੋ : ਭਾਰੀ ਬਾਰਿਸ਼ ਨੇ ਧਾਰਿਆ ਭਿਆਨਕ ਰੂਪ, UP 'ਚ ਮੌਸਮ ਨਾਲ ਜੁੜੀਆਂ ਵੱਖ-ਵੱਖ ਆਫ਼ਤਾਂ 'ਚ 54 ਲੋਕਾਂ ਦੀ ਗਈ ਜਾਨ
ਨਾਗੇਂਦਰ ਨੂੰ ਸ਼ਨੀਵਾਰ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀ ਵਿਸ਼ੇਸ਼ ਅਦਾਲਤ ਵਿਚ ਪੇਸ਼ ਕੀਤੇ ਜਾਣ ਦੀ ਉਮੀਦ ਹੈ ਜਿੱਥੇ ਈਡੀ ਪੁੱਛਗਿੱਛ ਲਈ ਉਸ ਦੀ ਹਿਰਾਸਤ ਦੀ ਮੰਗ ਕਰੇਗਾ। ਏਜੰਸੀ ਨੇ ਵੀਰਵਾਰ ਨੂੰ ਕਰਨਾਟਕ ਸਮੇਤ ਚਾਰ ਰਾਜਾਂ 'ਚ ਇਸ ਮਾਮਲੇ 'ਚ ਛਾਪੇਮਾਰੀ ਕੀਤੀ ਸੀ ਅਤੇ ਹੁਣ ਤੱਕ ਕਰੀਬ 50 ਲੱਖ ਰੁਪਏ ਦੀ ਨਕਦੀ ਅਤੇ ਕੁਝ ਦਸਤਾਵੇਜ਼ ਜ਼ਬਤ ਕੀਤੇ ਹਨ। ਅਨੁਸੂਚਿਤ ਜਨਜਾਤੀ ਕਲਿਆਣ ਮੰਤਰੀ ਨਾਗੇਂਦਰ ਨੇ ਘੁਟਾਲੇ ਦੇ ਸਬੰਧ ਵਿਚ ਆਪਣੇ 'ਤੇ ਲੱਗੇ ਦੋਸ਼ਾਂ ਤੋਂ ਬਾਅਦ 6 ਜੂਨ ਨੂੰ ਅਸਤੀਫਾ ਦੇ ਦਿੱਤਾ ਸੀ। ਈਡੀ ਨੇ ਪਿਛਲੇ ਦੋ ਦਿਨਾਂ 'ਚ ਕਰਨਾਟਕ ਦੇ ਸਾਬਕਾ ਮੰਤਰੀ ਨਾਗੇਂਦਰ ਅਤੇ ਸੱਤਾਧਾਰੀ ਕਾਂਗਰਸ ਵਿਧਾਇਕ ਬਸਨਾਗੌੜਾ ਡੱਡਲ ਦੇ ਟਿਕਾਣਿਆਂ ਸਮੇਤ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ।
ਸੂਤਰਾਂ ਨੇ ਦੱਸਿਆ ਕਿ ਏਜੰਸੀ ਨੇ ਕਰਨਾਟਕ, ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਮਹਾਰਾਸ਼ਟਰ 'ਚ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੇ ਤਹਿਤ ਦਰਜ ਮਾਮਲੇ 'ਚ ਲਗਭਗ 20 ਥਾਵਾਂ 'ਤੇ ਛਾਪੇਮਾਰੀ ਕੀਤੀ। ਕਰਨਾਟਕ ਮਹਾਰਿਸ਼ੀ ਵਾਲਮੀਕਿ ਅਨੁਸੂਚਿਤ ਜਨਜਾਤੀ ਵਿਕਾਸ ਨਿਗਮ ਲਿਮਟਿਡ ਵਿਚ ਫੰਡਾਂ ਦੀ ਦੁਰਵਰਤੋਂ ਦਾ ਮਾਮਲਾ ਉਦੋਂ ਸਾਹਮਣੇ ਆਇਆ, ਜਦੋਂ ਇਸਦੇ ਅਕਾਊਂਟਸ ਸੁਪਰਡੈਂਟ ਚੰਦਰਸ਼ੇਖਰਨ ਪੀ. ਨੇ 26 ਮਈ ਨੂੰ ਖੁਦਕੁਸ਼ੀ ਕਰ ਲਈ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e