ਟਿਕਟ ਨਾ ਮਿਲਣ ''ਤੇ ਸਾਬਕਾ ਮੰਤਰੀ ਬਚਨ ਸਿੰਘ ਆਰੀਆ ਨੇ ਭਾਜਪਾ ਤੋਂ ਦਿੱਤਾ ਅਸਤੀਫਾ

Saturday, Sep 07, 2024 - 06:18 PM (IST)

ਜੀਂਦ : ਹਰਿਆਣਾ ਦੇ ਸਾਬਕਾ ਮੰਤਰੀ ਬਚਨ ਸਿੰਘ ਆਰੀਆ ਨੇ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਟਿਕਟ ਨਾ ਦਿੱਤੇ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਜੀਂਦ ਜ਼ਿਲ੍ਹੇ ਦੇ ਸਫੀਦੋਂ ਦੇ ਰਹਿਣ ਵਾਲੇ ਆਰੀਆ ਨੇ ਭਾਜਪਾ ਵੱਲੋਂ ਟਿਕਟ ਨਾ ਦਿੱਤੇ ਜਾਣ 'ਤੇ ਨਿਰਾਸ਼ਾ ਪ੍ਰਗਟਾਈ ਹੈ। ਉਨ੍ਹਾਂ ਨੇ ਸ਼ਨੀਵਾਰ ਨੂੰ ਹੀ ਸਫੀਦੋ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ।

ਇਹ ਵੀ ਪੜ੍ਹੋ ਪਾਲੀਗ੍ਰਾਫ਼ ਟੈਸਟ ਨੇ ਉਲਝਾਇਆ ਕੋਲਕਾਤਾ ਮਾਮਲਾ: ਹੋਇਆ ਹੈਰਾਨ ਕਰ ਦੇਣ ਵਾਲਾ ਖ਼ੁਲਾਸਾ

ਦੱਸ ਦੇਈਏ ਕਿ ਇਸ ਵਾਰ ਭਾਜਪਾ ਨੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਸਾਬਕਾ ਵਿਧਾਇਕ ਰਾਮਕੁਮਾਰ ਗੌਤਮ ਨੂੰ ਸਫੀਦੋ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਸਾਬਕਾ ਮੰਤਰੀ ਬਚਨ ਸਿੰਘ ਆਰੀਆ 2019 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰੀਬ ਤਿੰਨ ਹਜ਼ਾਰ ਵੋਟਾਂ ਨਾਲ ਹਾਰ ਗਏ ਸਨ। 

ਇਹ ਵੀ ਪੜ੍ਹੋ ਹਾਥਰਸ ਹਾਦਸੇ 'ਚ ਮ੍ਰਿਤਕਾਂ ਦੀ ਗਿਣਤੀ 17 ਹੋਈ, ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਵੇਗੀ ਸਰਕਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News