ਪੱਛਮੀ ਬੰਗਾਲ ਦੇ ਸਾਬਕਾ ਮੰਤਰੀ ਪਾਰਥ ਚੈਟਰਜੀ ਤੇ ਹੋਰਾਂ ਦੇ ਅਹਾਤਿਆਂ ''ਤੇ ED ''ਤੇ ਮਾਰੇ ਛਾਪੇ

Saturday, Apr 11, 2026 - 01:06 PM (IST)

ਪੱਛਮੀ ਬੰਗਾਲ ਦੇ ਸਾਬਕਾ ਮੰਤਰੀ ਪਾਰਥ ਚੈਟਰਜੀ ਤੇ ਹੋਰਾਂ ਦੇ ਅਹਾਤਿਆਂ ''ਤੇ ED ''ਤੇ ਮਾਰੇ ਛਾਪੇ

ਨਵੀਂ ਦਿੱਲੀ/ਕੋਲਕਾਤਾ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਥਿਤ ਅਧਿਆਪਕ ਭਰਤੀ ਘੁਟਾਲੇ ਨਾਲ ਸਬੰਧਿਤ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਪੱਛਮੀ ਬੰਗਾਲ ਦੇ ਸਾਬਕਾ ਸਿੱਖਿਆ ਮੰਤਰੀ ਪਾਰਥ ਚੈਟਰਜੀ ਅਤੇ ਕਈ ਹੋਰਾਂ ਦੇ ਖ਼ਿਲਾਫ਼ ਉਨ੍ਹਾਂ ਦੇ ਅਹਾਤਿਆਂ 'ਤੇ ਸ਼ਨੀਵਾਰ ਨੂੰ ਛਾਪਮਾਰੀ ਕੀਤੀ। ਇਸ ਛਾਪੇਮਾਰੀ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਅਧਿਕਾਰੀਆਂ ਦੇ ਅਨੁਸਾਰ ਜਿਨ੍ਹਾਂ ਥਾਵਾਂ 'ਤੇ ਤਲਾਸ਼ੀ ਲਈ ਗਈ ਹੈ, ਉਨ੍ਹਾਂ ਵਿਚ ਚੈਟਰਜੀ ਦਾ ਕੋਲਕਾਤਾ ਨਿਵਾਸ ਅਤੇ ਇਸ ਮਾਮਲੇ ਵਿਚ ਜੇਲ੍ਹ ਵਿਚ ਬੰਦ ਕਥਿਤ ਵਿਚੋਲੇ ਪ੍ਰਸੰਨਾ ਕੁਮਾਰ ਦਾ ਘਰ ਵੀ ਸ਼ਾਮਲ ਹੈ। 

ਇਹ ਵੀ ਪੜ੍ਹੋ - ਗਾਲ੍ਹ ਕੱਢਣ 'ਤੇ ਲੱਗੇਗਾ 500 ਰੁਪਏ ਜੁਰਮਾਨਾ, ਇਸ ਪਿੰਡ ਦੀ ਪੰਚਾਇਤ ਨੇ ਲਿਆ ਫੈਸਲਾ

ਤ੍ਰਿਣਮੂਲ ਕਾਂਗਰਸ ਦੇ ਮੁਅੱਤਲ ਨੇਤਾ ਚੈਟਰਜੀ 2011 ਵਿਚ ਪਾਰਟੀ ਦੇ ਸੱਤਾ ਵਿਚ ਆਉਣ ਤੋਂ ਪਹਿਲਾਂ ਉਸ ਕੇ ਜਨਰਲ ਸਕੱਤਰ ਅਤੇ ਮੁੱਖ ਰਣਨੀਤੀਕਾਰ ਰਹਿ ਚੁੱਕੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਵਾਈ ਪੱਛਮੀ ਬੰਗਾਲ ਕੇਂਦਰੀ ਸਕੂਲ ਸੇਵਾ ਕਮਿਸ਼ਨ ਦੁਆਰਾ 9ਵੀਂ ਅਤੇ 12ਵੀਂ ਜਮਾਤ ਲਈ ਸਹਾਇਕ ਅਧਿਆਪਕਾਂ ਦੀ ਭਰਤੀ ਨਾਲ ਜੁੜੇ ਕਥਿਤ ਘੁਟਾਲੇ ਦੇ ਸਬੰਧ ਵਿਚ ਪੁੱਛਗਿੱਛ ਲਈ ਚੈਟਰਜੀ ਦੇ ਤਿੰਨ ਵਾਰ ਪੇਸ਼ ਨਾ ਹੋਣ ਤੋਂ ਬਾਅਦ ਕੀਤੀ ਗਈ। ਈਡੀ ਨੇ ਜੁਲਾਈ 2022 ਵਿੱਚ ਚੈਟਰਜੀ ਨੂੰ ਪ੍ਰਾਇਮਰੀ ਅਧਿਆਪਕ ਭਰਤੀ ਘੁਟਾਲੇ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜ੍ਹੋ - ਹੁਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲੇਗਾ ਬਰਾਬਰ DA! ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਹਾਲ ਹੀ ਵਿਚ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਇਸ ਮਾਮਲੇ ਵਿਚ ਸ਼ਰਤੀਆਂ ਜ਼ਮਾਨਤ ਦੇ ਦਿੱਤੀ, ਜਿਸ ਤੋਂ ਬਾਅਦ ਉਹ ਜੇਲ੍ਹ ਤੋਂ ਬਾਹਰ ਆ ਗਏ। ਸੰਘੀ ਜਾਂਚ ਏਜੰਸੀ ਉਨ੍ਹਾਂ ਖ਼ਿਲਾਫ਼ ਪ੍ਰਾਇਮਰੀ ਅਧਿਆਪਕਾਂ, ਐਸਐਸਸੀ ਸਹਾਇਕ ਅਧਿਆਪਕਾਂ ਅਤੇ ਐਸਐਸਸੀ ਗਰੁੱਪ 'ਸੀ' ਅਤੇ 'ਡੀ' ਕਰਮਚਾਰੀਆਂ ਦੀ ਭਰਤੀ ਨਾਲ ਸਬੰਧਤ ਕਈ ਮਾਮਲਿਆਂ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ - Heavy Rainfall: ਅਗਲੇ 3 ਦਿਨ ਭਾਰੀ ਮੀਂਹ! ਕਈ ਸੂਬਿਆਂ 'ਚ ਡਿੱਗੇਗੀ ਬਿਜਲੀ, ਚੱਲਣਗੀਆਂ ਤੂਫ਼ਾਨੀ ਹਵਾਵਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News