ਕੈਲਾਸ਼ ਗਹਿਲੋਤ ਨੇ ਦਿੱਲੀ ਵਿਧਾਨ ਸਭਾ ਦੀ ਮੈਂਬਰੀ ਤੋਂ ਵੀ ਦਿੱਤਾ ਅਸਤੀਫਾ
Wednesday, Nov 27, 2024 - 10:59 PM (IST)

ਨਵੀਂ ਦਿੱਲੀ, (ਭਾਸ਼ਾ)- ਦਿੱਲੀ ਦੇ ਸਾਬਕਾ ਮੰਤਰੀ ਕੈਲਾਸ਼ ਗਹਿਲੋਤ ਨੇ ਬੁੱਧਵਾਰ ਵਿਧਾਨ ਸਭਾ ਦੀ ਮੈਂਬਰੀ ਤੋਂ ਵੀ ਅਸਤੀਫਾ ਦੇ ਦਿੱਤਾ।
ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਨੇਤਾ ਨੇ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੂੰ ਚਿੱਠੀ ਲਿਖ ਕੇ ਆਪਣਾ ਅਸਤੀਫਾ ਭੇਜਿਆ। ਗਹਿਲੋਤ ਨੇ ਆਪਣੇ ਅਸਤੀਫੇ ’ਚ ‘ਆਪ’ ਦੀ ਲੀਡਰਸ਼ਿਪ ’ਤੇ ਬੇਭਰੋਸਗੀ ਪ੍ਰਗਟ ਕੀਤੀ ਹੈ।
ਉਨ੍ਹਾਂ ਕਿਹਾ ਕਿ ਮੈਂ 17 ਨਵੰਬਰ ਨੂੰ ਦਿੱਲੀ ਦੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਉਸੇ ਦਿਨ ਮੈਂ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰੀ ਤੋਂ ਵੀ ਅਸਤੀਫਾ ਦੇ ਦਿੱਤਾ ਸੀ। ਅਾਮ ਪਾਰਟੀ ਆਪਣੀਆਂ 'ਨੈਤਿਕ ਕਦਰਾਂ-ਕੀਮਤਾਂ' ਤੋਂ ਭਟਕ ਗਈ ਹੈ।