ਕਰਨਾਟਕ ''ਚ ਸਾਬਕਾ ਵਿਧਾਇਕ ਦੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ
Wednesday, Mar 20, 2019 - 01:34 PM (IST)

ਬੇਲਗਾਵੀ (ਵਾਰਤਾ)— ਸੁਤੰਤਰਤਾ ਸੈਨਾਨੀ ਅਤੇ ਕਰਨਾਟਕ ਦੇ ਸਾਬਕਾ ਵਿਧਾਇਕ ਪਰਮਾਸ਼ੂਰਾਮ ਬਾਵੂ ਦੇ ਪੁੱਤਰ ਦੀ ਬੇਲਗਾਵੀ ਦੇ ਬਾਹਰੀ ਇਲਾਕੇ ਵਿਚ ਮੰਗਲਵਾਰ ਰਾਤ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਸ ਨੇ ਬੁੱਧਵਾਰ ਨੂੰ ਦੱਸਿਆ ਕਿ ਸਾਬਕਾ ਵਿਧਾਇਕ ਦੇ 50 ਸਾਲਾ ਪੁੱਤਰ ਅਰੁਣ ਨੰਦੀਹੱਲੀ ਦੀ ਕੱਲ ਰਾਤ ਹੱਤਿਆ ਕਰ ਦਿੱਤੀ ਗਈ। ਉਹ ਇਕ ਅਧਿਆਪਕ ਸਨ। ਉਹ ਆਪਣੀ ਕਾਰ 'ਚ ਸਵਾਰ ਹੋ ਕੇ ਪਰਤ ਰਹੇ ਸਨ, ਤਾਂ ਘਾਤ ਲਾ ਕੇ ਬੈਠੇ ਬਦਮਾਸ਼ਾਂ ਨੇ ਉਨ੍ਹਾਂ 'ਤੇ ਤਾਬੜਤੋੜ ਗੋਲੀਆਂ ਵਰ੍ਹਾ ਦਿੱਤੀਆਂ ਅਤੇ ਫਰਾਰ ਹੋ ਗਏ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।