ਚੋਣਾਂ ਤੋਂ ਪਹਿਲਾਂ ਹਰਿਆਣਾ ''ਚ ਕਾਂਗਰਸ ਅਤੇ ਇਨੈਲੋ ਨੂੰ ਮਿਲਿਆ ਵੱਡਾ ਝਟਕਾ

09/21/2019 11:58:50 AM

ਚੰਡੀਗੜ੍ਹ—ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅਤੇ ਇਨੈਲੋ ਨੂੰ ਭਾਜਪਾ ਨੇ ਇੱਕ ਵਾਰ ਫਿਰ ਵੱਡਾ ਝਟਕਾ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਇਨੈਲੋ ਦੇ ਸਾਬਕਾ ਵਿਧਾਇਕ ਰਾਮਪਾਲ ਮਾਜਰਾ ਅਤੇ ਕਾਂਗਰਸ ਦੇ ਸਾਬਕਾ ਵਿਧਾਇਕ ਚੌਧਰੀ ਡੂਡਾ ਰਾਮ ਨੇ ਅੱਜ ਭਾਵ ਸ਼ਨੀਵਾਰ ਨੂੰ ਮੁੱਖ ਮੰਤਰੀ ਮਨੋਹਰ ਲਾਲ ਦੀ ਮੌਜੂਦਗੀ ਦੌਰਾਨ ਚੰਡੀਗੜ੍ਹ 'ਚ ਪਾਰਟੀ 'ਚ ਸ਼ਾਮਲ ਹੋ ਗਏ। ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਦੂਜੀਆਂ ਪਾਰਟੀਆਂ ਦੇ ਨੇਤਾਵਾਂ ਦੇ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।


Iqbalkaur

Content Editor

Related News