ਵੱਡੀ ਖ਼ਬਰ : ਦਿੱਲੀ ਦੇ ਸਾਬਕਾ ਵਿਧਾਇਕ ''ਜਰਨੈਲ ਸਿੰਘ'' ਦਾ ਦਿਹਾਂਤ

05/14/2021 9:12:18 AM

ਨਵੀਂ ਦਿੱਲੀ : ਦਿੱਲੀ ਦੇ ਰਾਜੌਰੀ ਗਾਰਡਨ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਰਹੇ ਜਰਨੈਲ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ਨਾਲ ਸਿੱਖ ਕੌਮ ਨੂੰ ਵੱਡਾ ਘਾਟਾ ਪਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਵਿਧਾਇਕ ਕੋਰੋਨਾ ਦੀ ਬੀਮਾਰੀ ਤੋਂ ਪੀੜਤ ਸਨ, ਜਿਸ ਦੇ ਚੱਲਦਿਆਂ ਉਨ੍ਹਾਂ ਦਾ ਦਿਹਾਂਤ ਹੋ ਗਿਆ।

ਇਹ ਵੀ ਪੜ੍ਹੋ : ਵੱਡੀ ਖ਼ਬਰ : 'ਗਰੀਬ ਕੋਰੋਨਾ ਮਰੀਜ਼ਾਂ' ਨੂੰ ਮੁਫ਼ਤ ਭੋਜਨ ਮੁਹੱਈਆ ਕਰਵਾਏਗੀ ਪੰਜਾਬ ਪੁਲਸ, ਇਸ ਦਿਨ ਤੋਂ ਹੋਵੇਗੀ ਸ਼ੁਰੂਆਤ

ਸਾਬਕਾ ਵਿਧਾਇਕ ਜਰਨੈਲ ਸਿੰਘ ਜੀ ਦੇ ਦਿਹਾਂਤ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਕੇਜਰੀਵਾਲ ਵੱਲੋਂ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਗਈ ਹੈ।

ਇਹ ਵੀ ਪੜ੍ਹੋ : ਸਮਰਾਲਾ 'ਚ ਗਰਮਾਈ ਅਕਾਲੀ ਸਿਆਸਤ, ਸੁਖਬੀਰ ਬਾਦਲ ਵੱਲੋਂ ਨਵੇਂ 'ਹਲਕਾ ਇੰਚਾਰਜ' ਦਾ ਐਲਾਨ

ਕੇਜਰੀਵਾਲ ਨੇ ਕਿਹਾ ਹੈ ਕਿ ਉਨ੍ਹਾਂ ਦਾ ਸਮਾਜ ਨੂੰ ਦਿੱਤਾ ਗਿਆ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸਾਬਕਾ ਵਿਧਾਇਕ ਜਰਨੈਲ ਸਿੰਘ ਨੇ ਲੰਬੀ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਖ਼ਿਲਾਫ਼ ਵੀ ਚੋਣ ਲੜੀ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

Babita

This news is Content Editor Babita