UP ਅਤੇ ਹਰਿਆਣਾ ਦੇ ਦਿੱਗਜ਼ ਨੇਤਾ ਕਰਤਾਰ ਸਿੰਘ ਭੜਾਨਾ ਭਾਜਪਾ 'ਚ ਸ਼ਾਮਲ

10/18/2019 1:47:35 PM

ਨਵੀਂ ਦਿੱਲੀ/ਚੰਡੀਗੜ੍ਹ—ਉੱਤਰ ਪ੍ਰਦੇਸ਼ ਅਤੇ ਹਰਿਆਣਾ ਤੋਂ ਵੀ ਵਿਧਾਇਕ ਰਹਿ ਚੁੱਕੇ ਕਰਤਾਰ ਸਿੰਘ ਭੜਾਨਾ ਅੱਜ ਭਾਵ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਦਿੱਲੀ 'ਚ ਪਾਰਟੀ ਦੇ ਦਫਤਰ 'ਚ ਮੈਂਬਰਸ਼ਿਪ ਪ੍ਰਾਪਤ ਕੀਤੀ। 

ਦੱਸ ਦੇਈਏ ਕਿ ਕਰਤਾਰ ਸਿੰਘ ਭੜਾਨਾ ਨੇ ਮੁਰੈਨਾ ਸੀਟ ਤੋਂ ਕੇਂਦਰ 'ਚ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਖਿਲਾਫ ਪਿਛਲਾ ਲੋਕ ਸਭਾ ਚੋਣ ਲੜੀ ਸੀ, ਜਿੱਥੋ ਉਨ੍ਹਾਂ ਨੂੰ ਹਾਰ ਮਿਲੀ ਸੀ। ਕਰਤਾਰ ਸਿੰਘ ਭੜਾਨਾ 4 ਵਾਰ ਸੰਸਦ ਮੈਂਬਰ ਅਤੇ ਹਰਿਆਣਾ 'ਚ ਮੰਤਰੀ ਰਹਿ ਚੁੱਕੇ ਹਨ । ਇਸ ਤੋਂ ਇਲਾਵਾ ਕਰਤਾਰ ਸਿੰਘ ਕਾਂਗਰਸ ਸਾਬਕਾ ਸੰਸਦ ਮੈਂਬਰ ਅਵਤਾਰ ਸਿੰਘ ਭੜਾਨਾ ਦੇ ਭਰਾ ਹਨ।

Iqbalkaur

This news is Content Editor Iqbalkaur