ਸਾਬਕਾ ਸੰਸਦ ਮੈਂਬਰ ਸੰਭਾਜੀਰਾਓ ਕਾਕੜੇ ਦਾ ਦਿਹਾਂਤ
Tuesday, May 11, 2021 - 01:30 AM (IST)
ਪੁਣੇ : ਜਨਤਾ ਪਾਰਟੀ ਦੇ ਤਜਰਬੇਕਾਰ ਨੇਤਾ ਅਤੇ ਬਾਰਾਮਤੀ ਲੋਕ ਸਭਾ ਸੀਟ ਤੋਂ ਸਾਬਕਾ ਸੰਸਦ ਮੈਂਬਰ ਸੰਭਾਜੀਰਾਓ ਕਾਕੜੇ ਦਾ ਉਮਰ ਸਬੰਧੀ ਬੀਮਾਰੀਆਂ ਕਾਰਨ ਇੱਥੇ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਸੋਮਵਾਰ ਸਵੇਰੇ ਦਿਹਾਂਤ ਹੋ ਗਿਆ। ਉਹ 90 ਸਾਲ ਦੇ ਸਨ। ਉਨ੍ਹਾਂ ਦੇ ਪਰਿਵਾਰ ਵਿਚ ਉਨ੍ਹਾਂ ਦੀ ਪਤਨੀ ਤੇ 3 ਬੱਚੇ ਅਤੇ ਉਨ੍ਹਾਂ ਦੇ ਪਰਿਵਾਰ ਹਨ। ਕਾਕੜੇ ਦੇ ਪਰਿਵਾਰ ਵਾਲਿਆਂ ਨੇ ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਦਿੱਤੀ।
ਸਮਾਜਿਕ ਤੇ ਸਿਆਸੀ ਗਲਿਆਰਿਆਂ ਵਿਚ ਲਾਲਾ ਸਾਹਿਬ ਦੇ ਨਾਂ ਨਾਲ ਜਾਣੇ ਜਾਣ ਵਾਲੇ ਕਾਕੜੇ ਨੂੰ ਜਨਤਾ ਪਾਰਟੀ ਦੇ ਉਮੀਦਵਾਰ ਦੇ ਰੂਪ ਵਿਚ 1977 ਅਤੇ 1984 ਵਿਚ ਬਾਰਾਮਤੀ ਤੋਂ ਲੋਕ ਸਭਾ ਵਿਚ ਚੁਣਿਆ ਗਿਆ ਸੀ। ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਦੇ ਮੁਖੀ ਸ਼ਰਦ ਪਵਾਰ ਨੇ ਕਾਕੜੇ ਦੇ ਦਿਹਾਂਤ ’ਤੇ ਸੋਗ ਪ੍ਰਗਟ ਕਰਦਿਆਂ ਕਿਹਾ ਕਿ ਬਾਰਾਮਤੀ ਨੇ ਇਕ ਮਜ਼ਬੂਤ ਸਿਆਸੀ ਸ਼ਖਸੀਅਤ ਨੂੰ ਗੁਆ ਦਿੱਤਾ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।