ਸਾਬਕਾ ਜਲ ਸੈਨਾ ਮੁਖੀ ਐਡਮਿਰਲ ਰਾਮਦਾਸ ਦਾ ਹੈਦਰਾਬਾਦ ''ਚ ਦਿਹਾਂਤ

03/15/2024 7:51:31 PM

ਹੈਦਰਾਬਾਦ (ਭਾਸ਼ਾ)- ਭਾਰਤੀ ਜਲ ਸੈਨਾ ਦੇ ਸਾਬਕਾ ਮੁਖੀ ਐਡਮਿਰਲ (ਸੇਵਾਮੁਕਤ) ਐੱਲ. ਰਾਮਦਾਸ ਦਾ ਸ਼ੁੱਕਰਵਾਰ ਨੂੰ ਇੱਥੇ ਇਕ ਫ਼ੌਜ ਹਸਪਤਾਲ 'ਚ ਦਿਹਾਂਤ ਹੋ ਗਿਆ। ਉਹ 90 ਸਾਲ ਦੇ ਸਨ। ਰੱਖਿਆ ਸੂਤਰਾਂ ਨੇ ਰਾਮਦਾਸ ਦੇ ਦਿਹਾਂਤ ਦੀ ਜਾਣਕਾਰੀ ਦਿੱਤੀ।

ਰਾਮਦਾਸ ਨੇ ਦਸੰਬਰ 1990 ਤੋਂ ਸਤੰਬਰ 1993 ਤੱਕ ਜਲ ਸੈਨਾ ਮੁਖੀ ਦੇ ਅਹੁਦੇ 'ਤੇ ਆਪਣੀਆਂ ਸੇਵਾਵਾਂ ਦਿੱਤੀਆਂ ਸਨ। ਸੂਤਰਾਂ ਨੇ ਦੱਸਿਆ ਕਿ ਰਾਮਦਾਸ ਦੀ ਵਧਦੀ ਉਮਰ ਸੰਬੰਧੀ ਸਮੱਸਿਆਵਾਂ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦੇ ਪਰਿਵਾਰ 'ਚ ਉਨ੍ਹਾਂ ਦੀ ਪਤਨੀ ਲਲਿਤਾ ਰਾਮਦਾਸ ਅਤੇ ਤਿੰਨ ਧੀਆਂ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


DIsha

Content Editor

Related News