ਵੱਡੀ ਵਾਰਦਾਤ: ਸਾਬਕਾ ਪੰਚਾਇਤ ਸਮਿਤੀ ਮੈਂਬਰ ਦਾ ਗੋ.ਲੀ ਮਾਰ ਕੇ ਕਤ.ਲ

Saturday, Oct 12, 2024 - 01:06 PM (IST)

ਵੱਡੀ ਵਾਰਦਾਤ: ਸਾਬਕਾ ਪੰਚਾਇਤ ਸਮਿਤੀ ਮੈਂਬਰ ਦਾ ਗੋ.ਲੀ ਮਾਰ ਕੇ ਕਤ.ਲ

ਦੇਹਰੀ ਸੋਨ : ਬਿਹਾਰ ਦੇ ਰੋਹਤਾਸ ਜ਼ਿਲ੍ਹੇ ਦੇ ਅਕੋੜੀਗੋਲਾ ਥਾਣਾ ਖੇਤਰ ਵਿੱਚ ਸਾਬਕਾ ਪੰਚਾਇਤ ਸਮਿਤੀ ਮੈਂਬਰ ਹਰੇ ਲਾਲ ਰਾਏ ਦਾ ਅਪਰਾਧੀਆਂ ਵਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਪੁਲਸ ਸੂਤਰਾਂ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਚੰਡੀ ਪੰਚਾਇਤ ਦੇ ਸਾਬਕਾ ਪੰਚਾਇਤ ਸਮਿਤੀ ਮੈਂਬਰ ਹਰੇ ਲਾਲ ਰਾਏ (52) ਸ਼ੁੱਕਰਵਾਰ ਰਾਤ ਨੂੰ ਆਪਣੀ ਭਰਜਾਈ ਸ਼ਾਂਤੀ ਕੁੰਵਰ ਨਾਲ ਮੋਟਰਸਾਈਕਲ 'ਤੇ ਘਰ ਪਰਤ ਰਹੇ ਸਨ।

ਇਹ ਵੀ ਪੜ੍ਹੋ - ਦੁਸਹਿਰੇ ਵਾਲੇ ਦਿਨ ਵੱਡਾ ਹਾਦਸਾ : ਬੇਕਾਬੂ ਕਾਰ ਨਹਿਰ 'ਚ ਡਿੱਗੀ, 3 ਬੱਚਿਆਂ ਸਮੇਤ 7 ਦੀ ਮੌਤ

ਇਸ ਦੌਰਾਨ ਘਰ ਵਾਪਸ ਆਉਂਦੇ ਸਮੇਂ ਪਿੰਡ ਚੰਦੀ ਨੇੜੇ ਮੋਟਰਸਾਈਕਲ ਸਵਾਰ ਦੋ ਦੋਸ਼ੀਆਂ ਨੇ ਉਸ 'ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। ਸੂਤਰਾਂ ਨੇ ਦੱਸਿਆ ਕਿ ਜ਼ਖ਼ਮੀ ਹਾਲਤ ਵਿਚ ਉਹਨਾਂ ਨੂੰ ਜਮੁਹਰ ਦੇ ਨਾਰਾਇਣਾ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਲਾਸ਼ ਨੂੰ ਪੋਸਟਮਾਰਟਮ ਲਈ ਸਾਸਾਰਾਮ ਸਦਰ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - '150000 ਰੁਪਏ ਦੇ ਫਿਰ ਕਰਾਂਗਾ ਪਿਓ ਦਾ ਅੰਤਿਮ ਸੰਸਕਾਰ', ਇਕੌਲਤੇ ਪੁੱਤ ਨੇ ਮਾਂ ਅੱਗੇ ਰੱਖੀ ਮੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News