ਸਾਬਕਾ PM ਮਨਮੋਹਨ ਸਿੰਘ ਨੂੰ ਏਮਜ਼ ਤੋਂ ਮਿਲੀ ਛੁੱਟੀ

Sunday, Oct 31, 2021 - 11:46 PM (IST)

ਨਵੀਂ ਦਿੱਲੀ-ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਐਤਵਾਰ ਨੂੰ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਤੋਂ ਛੁੱਟੀ ਮਿਲਣ ਤੋਂ ਬਾਅਦ ਘਰ ਪਹੁੰਚੇ। ਉਨ੍ਹਾਂ ਦਾ ਕਈ ਦਿਨਾਂ ਤੋਂ ਏਮਜ਼ 'ਚ ਇਲਾਜ ਚੱਲ ਰਿਹਾ ਸੀ। ਹਸਪਤਾਲ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ : ਪਾਕਿ 'ਚ ਮੰਦਰ 'ਚੋਂ ਚਾਂਦੀ ਦੇ ਹਾਰ ਤੇ ਨਕਦੀ ਚੋਰੀ

ਮਨਮੋਹਨ ਸਿੰਘ (89) ਨੂੰ ਬੁਖਾਰ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ 13 ਅਕਤੂਬਰ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਸਾਬਕਾ ਪ੍ਰਧਾਨ ਮੰਤਰੀ ਨੂੰ ਏਮਜ਼ ਦੇ ਕਾਰਡੀਓ-ਨਿਊਰੋ ਸੈਂਟਰ ਦੇ ਇਕ ਨਿੱਜੀ ਵਾਰਡ 'ਚ ਦਾਖ਼ਲ ਕਰਵਾਇਆ ਗਿਆ ਸੀ। ਇਥੇ ਡਾ. ਨੀਤੀਸ਼ ਨਾਇਕ ਦੀ ਅਗਵਾਈ 'ਚ ਦਿਲ ਦੇ ਮਾਹਿਰਾਂ ਦੀ ਟੀਮ ਨੇ ਉਨ੍ਹਾਂ ਦਾ ਇਲਾਜ ਕੀਤਾ। ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਏਮਜ਼ ਜਾ ਕੇ ਉਨ੍ਹਾਂ ਦਾ ਹਾਲਹਾਲ ਪੁਛਿਆ।

ਇਹ ਵੀ ਪੜ੍ਹੋ : ਖਾੜੀ ਵਿਵਾਦ ਨੂੰ ਲੈ ਕੇ ਮੰਤਰੀ ਨੂੰ ਹਟਾਉਣ ਲਈ ਲੈਬਨਾਨ 'ਤੇ ਵਧ ਰਿਹੈ ਦਬਾਅ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Karan Kumar

Content Editor

Related News