ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਦਿਹਾਂਤ

08/31/2020 6:26:04 PM

ਨਵੀਂ ਦਿੱਲੀ—  ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਅੱਜ ਯਾਨੀ ਕਿ ਸੋਮਵਾਰ ਨੂੰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ। ਮੁਖਰਜੀ ਦਾ ਬੀਤੇ ਕਈ ਦਿਨਾਂ ਤੋਂ ਦਿੱਲੀ ਕੈਂਟ ਸਥਿਤ ਆਰਮੀ ਰਿਸਰਚ ਐਂਡ ਰੈਫਰਲ ਹਸਪਤਾਲ 'ਚ ਇਲਾਜ ਕੀਤਾ ਜਾ ਰਿਹਾ ਹੈ। ਪ੍ਰਣਬ ਮੁਖਰਜੀ 84 ਸਾਲ ਦੇ ਸਨ। ਉਨ੍ਹਾਂ ਦੇ ਬੇਟੇ ਨੇ ਟਵਿੱਟਰ 'ਤੇ ਟਵੀਟ ਕਰ ਕੇ ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਦਿੱਤੀ।

PunjabKesariਪ੍ਰਣਬ ਮੁਖਰਜੀ ਕੋਰੋਨਾ ਵਾਇਰਸ ਪਾਜ਼ੇਟਿਵ ਪਾਏ ਗਏ ਸਨ ਅਤੇ ਉਨ੍ਹਾਂ ਦੀ ਹਾਲ ਹੀ 'ਚ ਦਿਮਾਗ ਦੀ ਸਰਜਰੀ ਕੀਤੀ ਗਈ ਸੀ। ਪ੍ਰਣਬ ਮੁਖਰਜੀ ਬਾਥਰੂਮ ਵਿਚ ਫਿਸਲ ਗਏ ਸਨ। ਸਿਰ 'ਚ ਸੱਟ ਲੱਗਣ ਕਾਰਨ ਦਿਮਾਗ 'ਚ ਖੂਨ ਦਾ ਥੱਕਾ ਜੰਮ ਗਿਆ ਸੀ। ਹਸਪਤਾਲ ਪੁੱਜੇ ਤਾਂ ਕੋਰੋਨਾ ਵਾਇਰਸ ਹੋਣ ਦਾ ਪਤਾ ਲੱਗਾ। ਕੋਰੋਨਾ ਦਾ ਬਾਵਜੂਦ ਫ਼ੌਜ ਦੇ ਡਾਕਟਰਾਂ ਨੇ ਉਨ੍ਹਾਂ ਦੇ ਦਿਮਾਗ ਦੀ ਸਰਜਰੀ ਕੀਤੀ ਸੀ। ਉਦੋਂ ਤੋਂ ਹੀ ਕੋਮਾ 'ਚ ਸਨ। ਮੁਖਰਜੀ ਨੂੰ ਖਰਾਬ ਸਿਹਤ ਕਾਰਨ 10 ਅਗਸਤ ਨੂੰ ਦਿੱਲੀ ਕੈਂਟ ਸਥਿਤ ਆਰਮੀ ਰਿਸਰਚ ਐਂਡ ਰੈਫਰਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਦੱਸ ਦੇਈਏ ਕਿ ਪ੍ਰਣਬ ਮੁਖਰਜੀ 2012 ਤੋਂ 2017 ਦਰਮਿਆਨ ਭਾਰਤ ਦੇ ਰਾਸ਼ਟਰਪਤੀ ਰਹੇ ਸਨ। ਸਾਲ 2019 'ਚ ਉਨ੍ਹਾਂ ਨੂੰ ਭਾਰਤ ਰਤਨ ਨਾਲ ਵੀ ਸਨਮਾਨਤ ਕੀਤਾ ਗਿਆ ਸੀ।

PunjabKesari

ਪ੍ਰਣਬ ਮੁਖਰਜੀ ਦੇ ਦਿਹਾਂਤ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕਰ ਕੇ ਸ਼ਰਧਾਂਜਲੀ ਦਿੱਤੀ ਹੈ। ਰਾਮਨਾਥ ਕੋਵਿੰਦ ਨੇ ਟਵੀਟ ਵਿਚ ਲਿਖਿਆ ਕਿ ਪ੍ਰਣਬ ਮੁਖਰਜੀ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਦੁੱਖ ਹੋਇਆ। ਉਨ੍ਹਾਂ ਦਾ ਜਾਣਾ ਇਕ ਯੁੱਗ ਦਾ ਅੰਤ ਹੈ। ਪ੍ਰਣਬ ਮੁਖਰਜੀ ਨੇ ਦੇਸ਼ ਦੀ ਸੇਵਾ ਕੀਤੀ, ਅੱਜ ਉਨ੍ਹਾਂ ਦੇ ਜਾਣ 'ਤੇ ਪੂਰਾ ਦੇਸ਼ ਦੁਖੀ ਹੈ।


Tanu

Content Editor

Related News