ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਦਿਹਾਂਤ ਤੋਂ ਦੁਖੀ ਹਾਂ: ਵੀਰਭੱਦਰ

Tuesday, Sep 01, 2020 - 06:01 PM (IST)

ਸ਼ਿਮਲਾ— ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਦਿਹਾਂਤ 'ਤੇ ਸੋਗ ਜ਼ਾਹਰ ਕੀਤਾ ਹੈ। ਅੱਜ ਇੱਥੇ ਉਨ੍ਹਾਂ ਨੇ ਆਪਣੇ ਸੋਗ ਸੰਦੇਸ਼ ਵਿਚ ਕਿਹਾ ਕਿ ਸਵ. ਪ੍ਰਣਬ ਮੁਖਰਜੀ ਦੇ ਦਿਹਾਂਤ ਨਾਲ ਦੇਸ਼ਵਾਸੀਆਂ ਅਤੇ ਉਨ੍ਹਾਂ ਨੂੰ ਦੁੱਖ ਪਹੁੰਚਿਆ ਹੈ। ਪ੍ਰਣਬ ਦਾ ਹੱਸ ਮੁੱਖ ਸਨ, ਸਭ ਨੂੰ ਪਿਆਰ ਨਾਲ ਮਿਲਦੇ ਸਨ। ਉਹ ਅੱਜ ਸਾਡੇ ਦਰਮਿਆਨ ਨਹੀਂ ਹਨ। ਉਨ੍ਹਾਂ ਦੀ ਕਮੀ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ। ਵੀਰਭੱਦਰ ਨੇ ਇਸ ਦੇ ਨਾਲ ਹੀ ਕਿਹਾ ਕਿ ਪ੍ਰਣਬ ਮੁਖਰਜੀ ਨੂੰ ਰਾਸ਼ਟਰ ਲਈ ਉਨ੍ਹਾਂ ਦੀਆਂ ਸੇਵਾਵਾਂ ਅਤੇ ਅਮਿਟ ਯੋਗਦਾਨ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ। ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਦੁਖੀ ਪਰਿਵਾਰ ਨੂੰ ਇਸ ਮੁਸ਼ਕਲ ਘੜੀ 'ਚ ਸ਼ਕਤੀ ਦੇਵੇ। 

PunjabKesari

ਦੱਸਣਯੋਗ ਹੈ ਕਿ ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ 84 ਸਾਲ ਦੀ ਉਮਰ 'ਚ ਸੋਮਵਾਰ ਭਾਵ ਕੱਲ੍ਹ ਦਿਹਾਂਤ ਹੋ ਗਿਆ। ਦਿੱਲੀ ਦੇ ਆਰਮੀ ਹਸਪਤਾਲ 'ਚ ਉਨ੍ਹਾਂ ਨੇ ਆਖਰੀ ਸਾਹ ਲਿਆ। ਉਹ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਦਿਮਾਗ 'ਚ ਖੂਨ ਦਾ ਥੱਕਾ ਜੰਮਣ ਕਾਰਨ ਉਨ੍ਹਾਂ ਦੀ ਸਰਜਰੀ ਕੀਤੀ ਗਈ ਸੀ, ਜਿਸ ਤੋਂ ਬਾਅਦ ਉਹ ਕੋਮਾ ਵਿਚ ਸਨ। ਉਹ ਕੋਰੋਨਾ ਪਾਜ਼ੇਟਿਵ ਵੀ ਪਾਏ ਗਏ ਸਨ। ਬੀਤੀ 10 ਅਗਸਤ ਤੋਂ ਉਨ੍ਹਾਂ ਦਾ ਆਰਮੀ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ। ਸੋਮਵਾਰ ਸ਼ਾਮ ਉਨ੍ਹਾਂ ਨੇ ਆਖਰੀ ਸਾਹ ਲਿਆ। ਅੱਜ ਮੰਗਲਵਾਰ ਨੂੰ ਉਨ੍ਹਾਂ ਦਾ ਦਿੱਲੀ ਵਿਖੇ ਲੋਧੀ ਸ਼ਮਸ਼ਾਨ ਘਾਟ 'ਤੇ ਅੰਤਿਮ ਸੰਸਕਾਰ ਕੀਤਾ ਗਿਆ। ਪੁੱਤਰ ਅਭਿਜੀਤ ਮੁਖਰਜੀ ਨੇ ਉਨ੍ਹਾਂ ਨੂੰ ਮੁੱਖ ਅਗਨੀ ਦਿੱਤੀ। ਦੱਸ ਦੇਈਏ ਕਿ ਮੁਖਰਜੀ 2012 ਤੋਂ 2017 ਦਰਮਿਆਨ ਦੇਸ਼ ਦੇ ਰਾਸ਼ਟਰਪਤੀ ਰਹੇ ਸਨ।  ਭਾਜਪਾ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸਾਲ 2019 ਵਿਚ ਉਨ੍ਹਾਂ ਨੂੰ ਸਰਵਉੱਚ ਨਾਗਰਿਕ ਸਨਮਾਨ 'ਭਾਰਤ ਰਤਨ' ਨਾਲ ਸਨਮਾਨਤ ਕੀਤਾ ਸੀ।


Tanu

Content Editor

Related News