ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੀ ਹਾਲਤ ਸਥਿਰ, ਹਸਪਤਾਲ ਤੋਂ ਮਿਲੀ ਛੁੱਟੀ
Monday, Oct 13, 2025 - 02:44 PM (IST)

ਬੈਂਗਲੁਰੂ- ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਦੀ ਹਾਲਤ "ਕਲੀਨਿਕਲੀ ਸਥਿਰ" ਹੈ ਅਤੇ ਉਨ੍ਹਾਂ ਦਾ ਇਲਾਜ ਕਰ ਰਹੇ ਹਸਪਤਾਲ ਨੇ ਸੋਮਵਾਰ ਨੂੰ ਛੁੱਟੀ ਦੇ ਦਿੱਤੀ ਹੈ। 92 ਸਾਲਾ ਜਨਤਾ ਦਲ (ਸੈਕੂਲਰ) ਮੁਖੀ ਨੂੰ ਪਿਛਲੇ ਹਫ਼ਤੇ 6 ਅਕਤੂਬਰ ਨੂੰ ਬੁਖਾਰ ਅਤੇ ਪਿਸ਼ਾਬ ਨਾਲੀ ਦੀ ਲਾਗ ਲਈ ਬੰਗਲੁਰੂ ਦੇ ਮਨੀਪਾਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਮਨੀਪਾਲ ਹਸਪਤਾਲ ਦੇ ਅਧਿਕਾਰੀਆਂ ਨੇ ਕਿਹਾ, "ਸਾਡੇ ਮਾਣਯੋਗ ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਨੂੰ ਹੁਣ ਛੁੱਟੀ ਦਿੱਤੀ ਜਾ ਰਹੀ ਹੈ।" ਮਾਹਿਰਾਂ ਦੀ ਇੱਕ ਟੀਮ ਨੇ ਦੇਵਗੌੜਾ ਦੀ ਹਸਪਤਾਲ ਵਿੱਚ ਰਹਿਣ ਦੌਰਾਨ ਦੇਖਭਾਲ ਕੀਤੀ। ਸ਼ੁਰੂ ਵਿੱਚ ਇੰਟੈਂਸਿਵ ਕੇਅਰ ਯੂਨਿਟ (ਆਈ.ਸੀ.ਯੂ.) ਵਿੱਚ ਇਲਾਜ ਕੀਤਾ ਗਿਆ, ਬਾਅਦ ਵਿੱਚ ਉਨ੍ਹਾਂ ਨੂੰ ਇੱਕ ਨਿਯਮਤ ਵਾਰਡ ਵਿੱਚ ਨਿਗਰਾਨੀ ਹੇਠ ਰੱਖਿਆ ਗਿਆ।