ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਨਿਕਲੇ ਕੋਰੋਨਾ ਪਾਜ਼ੇਟਿਵ, ਹਸਪਤਾਲ ''ਚ ਦਾਖ਼ਲ
Saturday, Jan 22, 2022 - 01:38 PM (IST)

ਬੈਂਗੁਲੂਰ (ਭਾਸ਼ਾ)- ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵਗੌੜਾ ਕੋਰੋਨਾ ਦੀ ਜਾਂਚ 'ਚ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਦੇ ਕਰੀਬੀ ਸੂਤਰ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ,''ਉਹ ਕੋਰੋਨਾ ਦੀ ਜਾਂਚ 'ਚ ਪੀੜਤ ਮਿਲੇ ਹਨ ਪਰ ਉਨ੍ਹਾਂ 'ਚ ਲੱਛਣ ਨਹੀਂ ਹਨ। ਉਨ੍ਹਾਂ ਨੂੰ ਮਣੀਪਾਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।'' ਉਨ੍ਹਾਂ ਦੱਸਿਆ ਕਿ ਜਨਤਾ ਦਲ (ਐੱਸ) ਨੇਤਾ ਚੌਕਸੀ ਵਜੋਂ ਹਸਪਤਾਲ 'ਚ ਦਾਖ਼ਲ ਹੋਏ ਹਨ। ਨਾਲ ਹੀ ਦੱਸਿਆ ਕਿ ਦੇਵਗੌੜਾ ਦੀ ਪਤਨੀ ਚੇਨੰਮਾ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ ਅਤੇ ਉਹ ਘਰ ਹਨ।
ਮੁੱਖ ਮੰਤਰੀ ਬਸਵਰਾਜ ਬੋਮਈ ਨੇ ਦੇਵਗੌੜਾ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਹੈ। ਬੋਮਈ ਨੇ ਟਵੀਟ ਕੀਤਾ,''ਮੈਂ ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵਗੌੜਾ ਦੇ ਕੋਰੋਨਾ ਸੰਕਰਮਣ ਤੋਂ ਜਲਦ ਸਿਹਤਮੰਦ ਹੋਣ ਅਤੇ ਆਮ ਤੌਰ 'ਤੇ ਕੰਮ ਜਾਰੀ ਰੱਖਣ ਦੀ ਕਾਮਨਾ ਕਰਦਾ ਹਾਂ।'' ਕਰਨਾਟਕ ਦੇ ਸਿਹਤ ਮੰਤਰੀ ਡਾ. ਕੇ. ਸੁਧਾਕਰ ਨੇ ਵੀ ਗੌੜਾ ਦੇ ਜਲਦ ਸਿਹਤਮੰਦ ਹੋਣ ਲਈ ਈਸ਼ਵਰ ਤੋਂ ਪ੍ਰਾਰਥਨਾ ਕੀਤੀ। ਨਾਲ ਹੀ ਕਿਹਾ ਕਿ ਉਹ ਸਾਬਕਾ ਪ੍ਰਧਾਨ ਮੰਤਰੀ ਇਲਾਜ ਕਰ ਰਹੇ ਡਾਕਟਰਾਂ ਦੇ ਸੰਪਰਕ 'ਚ ਹਨ ਅਤੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲੈ ਰਹੇ ਹਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ