ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਏਮਜ਼ 'ਚ ਦਾਖਲ
Sunday, May 10, 2020 - 10:29 PM (IST)

ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਏਮਜ਼ ਦੇ ਕਾਰਡਿਅਕ ਨਿਊਰੋ ਸੈਂਟਰ 'ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਡਾਕਟਰ ਉਨ੍ਹਾਂ ਦੀ ਜਾਂਚ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਮਨਮੋਹਨ ਸਿੰਘ ਨੂੰ ਛਾਤੀ 'ਚ ਦਰਦ ਦੀ ਸ਼ਿਕਾਇਤ ਦੇ ਬਾਅਦ ਦਿੱਲੀ ਦੇ ਏਮਜ਼ 'ਚ ਦਾਖਲ ਕਰਾਇਆ ਗਿਆ।
ਸੂਤਰਾਂ ਨੇ ਦੱਸਿਆ ਕਿ 87 ਸ਼ਾਲਾ ਸਿੰਘ ਨੂੰ ਏਮਜ਼ ਦੇ ਕਾਰਡਿਅਕ-ਥੋਰੈਸਿਕ (ਦਿਲ ਅਤੇ ਛਾਤੀ ਨਾਲ ਸਬੰਧਤ) ਵਾਰਡ 'ਚ ਨਿਗਰਾਨੀ 'ਚ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿੰਘ ਨੂੰ ਰਾਤ ਕਰੀਬ ਪੌਣੇ ਨੌਂ ਵਜੇ ਹਸਪਤਾਲ 'ਚ ਕਾਰਡਿਓਲਾਜੀ ਦੇ ਪ੍ਰੋਫੈਸਰ ਡਾਕਟਰ ਨੀਤੀਸ਼ ਨਾਇਕ ਦੀ ਨਿਗਰਾਨੀ 'ਚ ਹਸਪਤਾਲ 'ਚ ਦਾਖਲ ਕਰਾਇਆ ਗਿਆ।