ਫੋਰਟਿਸ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ ਦੇ ਜੁਡੀਸ਼ੀਅਲ ਰਿਮਾਂਡ ’ਚ ਵਾਧਾ
Monday, Jan 06, 2020 - 10:23 PM (IST)

ਨਵੀਂ ਦਿੱਲੀ – ਦਿੱਲੀ ਦੀ ਇਕ ਅਦਾਲਤ ਨੇ ਰੈਲੀਗੇਅਰ ਫਿਨਵੈਸਟ ਲਿਮਟਿਡ (ਆਰ. ਐੱਫ. ਐੱਲ.) ਦੀ ਰਕਮ ਵਿਚ ਹੇਰਾਫੇਰੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਇਕ ਮਾਮਲੇ ਵਿਚ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ ਸਿੰਘ ਅਤੇ ਰੈਲੀਗੇਅਰ ਐਂਟਰਪ੍ਰਾਈਜਿਜ਼ ਲਿਮਟਿਡ ਦੇ ਸਾਬਕਾ ਸੀ. ਐੱਮ. ਡੀ. ਸੁਨੀਲ ਗੋਧਵਾਨੀ ਦੇ ਜੁਡੀਸ਼ੀਅਲ ਰਿਮਾਂਡ ਵਿਚ ਹੋਰ 2 ਹਫਤਿਆਂ ਦਾ ਵਾਧਾ ਕਰ ਦਿੱਤਾ ਹੈ।
ਵਿਸ਼ੇਸ਼ ਜੱਜ ਸੰਦੀਪ ਯਾਦਵ ਨੇ ਦੋਵਾਂ ਮੁਲਜ਼ਮਾਂ ਦੀ ਹਿਰਾਸਤ ਦੀ ਮਿਆਦ 20 ਜਨਵਰੀ ਤੱਕ ਲਈ ਵਧਾ ਦਿੱਤੀ। ਪਿਛਲੀ ਜੁਡੀਸ਼ੀਅਲ ਹਿਰਾਸਤ ਦੀ ਮਿਆਦ ਖਤਮ ਹੋਣ ’ਤੇ ਦੋਵਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਸ ’ਤੇ ਅਦਾਲਤ ਨੇ ਉਨ੍ਹਾਂ ਦੇ ਰਿਮਾਂਡ ਦੀ ਮਿਆਦ ਹੋਰ ਵਧਾਉਣ ਦਾ ਹੁਕਮ ਜਾਰੀ ਕੀਤਾ।